IMG-LOGO
ਹੋਮ ਪੰਜਾਬ: ਪੰਜਾਬ 'ਚ ਅਗਲੇ 4 ਦਿਨ ਮੂਸਲਾਧਾਰ ਬਾਰਿਸ਼ ਦੀ ਚੇਤਾਵਨੀ: ਮੌਸਮ...

ਪੰਜਾਬ 'ਚ ਅਗਲੇ 4 ਦਿਨ ਮੂਸਲਾਧਾਰ ਬਾਰਿਸ਼ ਦੀ ਚੇਤਾਵਨੀ: ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ

Admin User - Sep 13, 2026 10:23 AM
IMG

ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਲਈ ਮੌਸਮ ਦਾ ਮਿਜ਼ਾਜ ਬਦਲਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਸੂਬੇ ਦੇ ਪਠਾਨਕੋਟ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਝਾ, ਦੁਆਬਾ ਅਤੇ ਮਾਲਵਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਜਿਵੇਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ), ਜਲੰਧਰ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।


ਮੌਸਮ ਦੇ ਇਸ ਬਦਲਾਅ ਦਾ ਸਿਲਸਿਲਾ 14 ਸਤੰਬਰ ਨੂੰ ਵੀ ਜਾਰੀ ਰਹੇਗਾ, ਜਿਸ ਦੌਰਾਨ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਤੇਜ਼ ਗਰਜ-ਚਮਕ ਅਤੇ ਬਿਜਲੀ ਨਾਲ ਭਾਰੀ ਮੀਂਹ ਪੈਣ ਦਾ ਖ਼ਦਸ਼ਾ ਹੈ। 15 ਸਤੰਬਰ ਨੂੰ ਇਹ ਯੈਲੋ ਅਲਰਟ ਪਠਾਨਕੋਟ, ਗੁਰਦਾਸਪੁਰ ਦੇ ਨਾਲ-ਨਾਲ ਹੁਸ਼ਿਆਰਪੁਰ ਜ਼ਿਲ੍ਹੇ ਤੱਕ ਵਧਾਇਆ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 16 ਸਤੰਬਰ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਬਾਰਿਸ਼ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਅਤੇ ਰੂਪਨਗਰ ਸਮੇਤ 10 ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਦਿੱਤਾ ਗਿਆ ਹੈ, ਜਦਕਿ ਮਾਲਵਾ ਦੇ ਹੋਰ ਖੇਤਰਾਂ ਵਿੱਚ ਵੀ ਬੱਦਲਵਾਈ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ।


ਦੂਜੇ ਪਾਸੇ, ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਹਾਲੇ ਵੀ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਸੂਬੇ ਦੇ ਮੁੱਖ ਸ਼ਹਿਰਾਂ ਅਤੇ ਸਟੇਸ਼ਨਾਂ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਸਿਟੀ ਵਿੱਚ ਸਭ ਤੋਂ ਵੱਧ 36.8 ਡਿਗਰੀ ਸੈਲਸੀਅਸ ਪਾਰਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਭਾਖੜਾ ਡੈਮ (ਰੂਪਨਗਰ) ਵਿਖੇ 36.3 ਡਿਗਰੀ, ਮੁਹਾਲੀ ਵਿੱਚ 35.9 ਡਿਗਰੀ, ਪਟਿਆਲਾ ਵਿੱਚ 35.6 ਡਿਗਰੀ, ਲੁਧਿਆਣਾ ਵਿੱਚ 35.4 ਡਿਗਰੀ ਅਤੇ ਫਰੀਦਕੋਟ ਵਿੱਚ 35.0 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਜਲੰਧਰ ਵਿੱਚ 34.9 ਡਿਗਰੀ, ਪਠਾਨਕੋਟ ਕੇ.ਵੀ.ਕੇ. ਵਿੱਚ 34.5 ਡਿਗਰੀ, ਫਤਿਹਗੜ੍ਹ ਸਾਹਿਬ ਵਿੱਚ 33.9 ਡਿਗਰੀ, ਅੰਮ੍ਰਿਤਸਰ ਅਤੇ ਬੱਲੋਵਾਲ ਸੌਂਖੜੀ ਵਿੱਚ 33.7-33.7 ਡਿਗਰੀ, ਫਿਰੋਜ਼ਪੁਰ ਵਿੱਚ 33.8 ਡਿਗਰੀ, ਹੁਸ਼ਿਆਰਪੁਰ ਵਿੱਚ 33.4 ਡਿਗਰੀ, ਗੁਰਦਾਸਪੁਰ ਵਿੱਚ 32.6 ਡਿਗਰੀ ਅਤੇ ਮੁਕਤਸਰ ਵਿੱਚ ਸਭ ਤੋਂ ਘੱਟ 32.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.