IMG-LOGO
ਹੋਮ ਪੰਜਾਬ: ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਲਈ ਸੁਰੱਖਿਆ ਪ੍ਰਬੰਧਾਂ ਦੀ ਮੰਗ, ਪੰਜਾਬ...

‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਲਈ ਸੁਰੱਖਿਆ ਪ੍ਰਬੰਧਾਂ ਦੀ ਮੰਗ, ਪੰਜਾਬ BJP ਵਫ਼ਦ ਨੇ DGP ਨੂੰ ਸੌਂਪਿਆ ਮੰਗ ਪੱਤਰ

Admin User - Sep 14, 2026 07:09 PM
IMG

ਪੰਜਾਬ ਭਾਜਪਾ ਵੱਲੋਂ 18 ਤੋਂ 30 ਸਤੰਬਰ ਤੱਕ ਕੱਢੀਆਂ ਜਾਣ ਵਾਲੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨੂੰ ਲੈ ਕੇ ਪਾਰਟੀ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਅਤੇ ਟ੍ਰੈਫਿਕ ਦੇ ਸੁਚੱਜੇ ਪ੍ਰਬੰਧਾਂ ਦੀ ਮੰਗ ਕੀਤੀ ਹੈ। ਇਸ ਸਬੰਧੀ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ DGP ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।

ਵਫ਼ਦ ਨੇ ਕਿਹਾ ਕਿ ਯਾਤਰਾਵਾਂ ਦੌਰਾਨ ਕੇਂਦਰੀ ਮੰਤਰੀਆਂ, ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਲਈ ਪੂਰੇ ਰੂਟ ’ਤੇ ਸੁਰੱਖਿਆ ਦੇ ਨਾਲ-ਨਾਲ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਪਹਿਲਾਂ ਤੋਂ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

ਕੇਵਲ ਸਿੰਘ ਢਿੱਲੋਂ ਅਨੁਸਾਰ ਇਹ ਯਾਤਰਾਵਾਂ ਸੁਜਾਨਪੁਰ (ਪਠਾਨਕੋਟ), ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਤਲਵੰਡੀ ਸਾਬੋ ਤੋਂ ਸ਼ੁਰੂ ਹੋਣਗੀਆਂ। 18 ਸਤੰਬਰ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸੁਜਾਨਪੁਰ ਦੇ ਏਕਤਾ ਸਥਲ ਤੋਂ ਇੱਕ ਯਾਤਰਾ ਨੂੰ ਹਰੀ ਝੰਡੀ ਦਿਖਾਈ ਜਾਵੇਗੀ। ਵੱਖ-ਵੱਖ ਪੜਾਵਾਂ ਵਿੱਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਅਰਜੁਨ ਰਾਮ ਮੇਘਵਾਲ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਹੋਰ ਆਗੂ ਵੀ ਸ਼ਿਰਕਤ ਕਰਨਗੇ।

ਯਾਤਰਾਵਾਂ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿੱਚ ਹੋਵੇਗਾ, ਜਿੱਥੇ ਭਾਜਪਾ ਵੱਲੋਂ ਵੱਡੀ ਰੈਲੀ ਕਰਵਾਉਣ ਦੀ ਤਿਆਰੀ ਹੈ। ਢਿੱਲੋਂ ਨੇ ਪੁਲਿਸ ਪ੍ਰਸ਼ਾਸਨ ਨੂੰ ਯਾਤਰਾ ਦੇ ਰੂਟ ’ਤੇ ਅਮਨ-ਕਾਨੂੰਨ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੇ ਵਿਘਨ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ।

ਉਨ੍ਹਾਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ, SSPs, DSPs ਅਤੇ SHOs ਨਾਲ ਪਹਿਲਾਂ ਤੋਂ ਤਾਲਮੇਲ ਕਰਕੇ ਟ੍ਰੈਫਿਕ ਪ੍ਰਬੰਧ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸਿਰਫ਼ ਪਾਰਟੀ ਪ੍ਰੋਗਰਾਮ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਲੋਕ ਲਹਿਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾ ਨਜਿੱਠਣ ਦੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਭਾਜਪਾ ਲੋਕਾਂ ਨੂੰ ਨਾਲ ਜੋੜ ਕੇ ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਵਧਾਉਣ ਲਈ ਮੁਹਿੰਮ ਚਲਾਏਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.