IMG-LOGO
ਹੋਮ ਪੰਜਾਬ: ਬਾਦਲ ਪਰਿਵਾਰ ਨੂੰ ਵੱਡਾ ਝਟਕਾ, ਮੇਜਰ ਭੁਪਿੰਦਰ ਸਿੰਘ ਅਤੇ ਉਨ੍ਹਾਂ...

ਬਾਦਲ ਪਰਿਵਾਰ ਨੂੰ ਵੱਡਾ ਝਟਕਾ, ਮੇਜਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੇ ਫੜਿਆ ਭਾਜਪਾ ਦਾ ਦਾਮਨ

Admin User - Sep 15, 2026 12:54 PM
IMG

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਇੱਕ ਵੱਡਾ ਉਬਾਲ ਆ ਗਿਆ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਪੁੱਤਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਚੰਡੀਗੜ੍ਹ ਵਿਖੇ ਹੋਏ ਇਸ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਇਨ੍ਹਾਂ ਆਗੂਆਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।


78 ਸਾਲਾ ਮੇਜਰ ਭੁਪਿੰਦਰ ਸਿੰਘ ਬਾਦਲ ਦਾ ਸਿਆਸੀ ਅਤੇ ਪਰਿਵਾਰਕ ਪਿਛੋਕੜ ਕਾਫ਼ੀ ਪ੍ਰਭਾਵਸ਼ਾਲੀ ਰਿਹਾ ਹੈ। ਉਹ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਰਾਜਨੀਤਿਕ ਸਕੱਤਰ ਹੋਣ ਦੇ ਨਾਲ-ਨਾਲ 1997 ਤੋਂ 2002 ਤੱਕ ਪੰਜਾਬ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਦੇ ਪਿਤਾ ਗੁਰਰਾਜ ਸਿੰਘ ਢਿੱਲੋਂ ਬਾਦਲ ਵੀ 1952 ਤੋਂ 1958 ਤੱਕ ਰਾਜ ਸਭਾ ਮੈਂਬਰ ਰਹੇ ਸਨ ਅਤੇ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਸ਼ੁਰੂਆਤੀ ਸਿਆਸੀ ਸਫ਼ਰ ਵਿੱਚ ਵੀ ਅਹਿਮ ਯੋਗਦਾਨ ਪਾਇਆ ਸੀ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਮੇਜਰ ਭੁਪਿੰਦਰ ਸਿੰਘ ਨੇ 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਦੇਸ਼ ਲਈ ਸੇਵਾਵਾਂ ਦਿੱਤੀਆਂ ਅਤੇ 1988 ਤੱਕ ਭਾਰਤੀ ਫੌਜ ਦਾ ਹਿੱਸਾ ਰਹੇ, ਜਿਸ ਤੋਂ ਬਾਅਦ 1994 ਤੋਂ ਉਹ ਲਗਾਤਾਰ ਚੋਣ ਮੈਦਾਨ ਅਤੇ ਸਿਆਸੀ ਸਰਗਰਮੀਆਂ ਵਿੱਚ ਸਰਗਰਮ ਹਨ।


ਸਿਆਸੀ ਗਲਿਆਰਿਆਂ ਵਿੱਚ ਇਸ ਘਟਨਾ ਤੋਂ ਬਾਅਦ ਇਹ ਚਰਚਾਵਾਂ ਜ਼ੋਰ ਫੜ ਚੁੱਕੀਆਂ ਹਨ ਕਿ ਭਾਜਪਾ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ, ਜੋ ਕਿ ਲੰਬੇ ਸਮੇਂ ਤੱਕ ਬਾਦਲ ਪਰਿਵਾਰ ਦਾ ਮੁੱਖ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਲੰਬੀ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਪੁਰਾਣਾ ਅਤੇ ਗੂੜ੍ਹਾ ਨਿੱਜੀ ਰਾਬਤਾ ਹੋਣ ਕਾਰਨ, ਇਸ ਸਿਆਸੀ ਫੇਰ-ਬਦਲ ਨੂੰ ਮਾਲਵਾ ਖੇਤਰ ਵਿੱਚ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.