ਤਾਜਾ ਖਬਰਾਂ
ਲੁਧਿਆਣਾ: ਸ਼ਹਿਰ ਵਿੱਚ ਜੈਨ ਭਾਈਚਾਰੇ ਵੱਲੋਂ ਮਨਾਏ ਜਾ ਰਹੇ ਅਹਿੰਸਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਜਿਹੇ ਸਖ਼ਤ ਕਦਮ ਚੁੱਕੇ ਹਨ ਜੋ ਪਹਿਲਾਂ ਕਦੇ ਨਹੀਂ ਦੇਖੇ ਗਏ। ਧਾਰਮਿਕ ਭਾਵਨਾਵਾਂ ਅਤੇ ਅਹਿੰਸਾ ਦੇ ਸਿਧਾਂਤਾਂ ਦਾ ਸਤਿਕਾਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਭਰ ਵਿੱਚ ਮਾਸ, ਮੱਛੀ ਅਤੇ ਅੰਡਿਆਂ ਦੀ ਵਿਕਰੀ ਅਤੇ ਕਟਾਈ ‘ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ zਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਅੱਜ ਦੇ ਦਿਨ ਲੁਧਿਆਣਾ ਦੀਆਂ ਸਾਰੀਆਂ ਮੀਟ-ਮੱਛੀ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ, ਰੈਸਟੋਰੈਂਟ ਅਤੇ ਖਾਣ-ਪੀਣ ਦੇ ਅਜਿਹੇ ਅੱਡੇ ਪੂਰੀ ਤਰ੍ਹਾਂ ਬੰਦ ਰਹਿਣਗੇ ਜਿੱਥੇ ਮਾਸਾਹਾਰੀ ਪਰੋਸਿਆ ਜਾਂਦਾ ਹੈ।
ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮਠਿਆਈ ਵਰਤਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ, ਨਗਰ ਨਿਗਮ, ਸਿਹਤ ਵਿਭਾਗ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਦੁકાਨਦਾਰ ਜਾਂ ਅਦਾਰਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਫ਼ੈਸਲੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਵੀ ਵਿਅਕਤੀ ਅਣਜਾਣੇ ਵਿੱਚ ਨਿਯਮਾਂ ਦੀ ਉਲੰਘਣਾ ਨਾ ਕਰੇ। ਪ੍ਰਸ਼ਾਸਨ ਦਾ ਇਹ ਕਦਮ ਸ਼ਹਿਰ ਵਿੱਚ ਆਪਸੀ ਭਾਈਚਾਰੇ ਅਤੇ ਧਾਰਮਿਕ ਸਦਭਾਵਨਾ ਨੂੰ ਬਣਾਈ ਰੱਖਣ ਲਈ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.