IMG-LOGO
ਹੋਮ ਪੰਜਾਬ: ਜਲਾਲਾਬਾਦ ਦੇ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ...

ਜਲਾਲਾਬਾਦ ਦੇ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਤੇ ਮਾਪਿਆਂ ਵਿੱਚ ਮਚੀ ਹੜਕੰਪ

Admin User - Sep 15, 2026 01:50 PM
IMG

ਸਰਹੱਦੀ ਸ਼ਹਿਰ ਜਲਾਲਾਬਾਦ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਈ ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਖ਼ਤਰਨਾਕ ਸੁਨੇਹੇ ਤੋਂ ਬਾਅਦ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਸਕੂਲ ਪ੍ਰਬੰਧਕਾਂ ਨੂੰ ਜਿਵੇਂ ਹੀ ਇਹ ਧਮਕੀ ਭਰੀ ਮੇਲ ਪ੍ਰਾਪਤ ਹੋਈ, ਉਨ੍ਹਾਂ ਨੇ ਬਿਨਾਂ ਕੋਈ ਦੇਰੀ ਕੀਤੇ ਸੁਰੱਖਿਆ ਨੂੰ ਪਹਿਲ ਦਿੰਦਿਆਂ ਤੁਰੰਤ ਵਿਦਿਆਰਥੀਆਂ ਦੀ ਛੁੱਟੀ ਕਰ ਦਿੱਤੀ ਅਤੇ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਵੱਲ ਭੇਜ ਦਿੱਤਾ ਗਿਆ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ।


ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਸਾਈਬਰ ਸੈੱਲ ਦੀ ਮਦਦ ਨਾਲ ਉਸ ਈਮੇਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਰਾਹੀਂ ਇਹ ਸੁਨੇਹਾ ਭੇਜਿਆ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਪ੍ਰਭਾਵਿਤ ਸਕੂਲਾਂ ਦੇ ਬਾਹਰ ਪੁਲਿਸ ਫ਼ੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਬੰਬ ਵਿਰੋਧੀ ਦਸਤੇ ਵੱਲੋਂ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਬੇਨਕਾਬ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.