IMG-LOGO
ਹੋਮ ਪੰਜਾਬ: ਪੰਜਾਬ ਪਹੁੰਚੇ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ, ਰਾਜਾ ਵੜਿੰਗ...

ਪੰਜਾਬ ਪਹੁੰਚੇ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ, ਰਾਜਾ ਵੜਿੰਗ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ

Admin User - Sep 15, 2026 02:08 PM
IMG

ਚੰਡੀਗੜ੍ਹ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਭੂਚਾਲ ਆ ਗਿਆ ਜਦੋਂ ਕਾਂਗਰਸ ਪਾਰਟੀ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਦੀ ਤਿਆਰੀ ਕੀਤੀ ਗਈ। ਇਸ ਅਹਿਮ ਮੌਕੇ ਨੂੰ ਲੈ ਕੇ ਪਾਰਟੀ ਦੀਆਂ ਸਰਗਰਮੀਆਂ ਸਿਖ਼ਰ ‘ਤੇ ਪਹੁੰਚ ਗਈਆਂ ਹਨ ਅਤੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਤੇ ਕੱਦਾਵਰ ਆਗੂ ਸਚਿਨ ਪਾਇਲਟ ਵਿਸ਼ੇਸ਼ ਤੌਰ ‘ਤੇ ਚੰਡੀਗੜ੍ਹ ਪਹੁੰਚ ਚੁੱਕੇ ਹਨ। ਸੂਬੇ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।


ਪ੍ਰਦਰਸ਼ਨ ਤੋਂ ਪਹਿਲਾਂ ਪਾਰਟੀ ਦਫ਼ਤਰ ਵਿੱਚ ਵੱਡਾ ਇਕੱਠ ਦੇਖਣ ਨੂੰ ਮਿਲਿਆ, ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਇੱਕੋ ਮੰਚ ‘ਤੇ ਨਜ਼ਰ ਆਈ। ਸਾਰੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਪਾਰਟੀ ਦੀ ਅੰਦਰੂਨੀ ਇਕਜੁੱਟਤਾ ਦਾ ਵੱਡਾ ਸੁਨੇਹਾ ਦਿੱਤਾ ਹੈ। ਆਗੂਆਂ ਦਾ ਕਹਿਣਾ ਹੈ ਕਿ ਇਹ ਲੜੜਾਈ ਪੰਜਾਬ ਦੇ ਹੱਕਾਂ, ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਮੌਜੂਦਾ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਆਰੰਭੀ ਗਈ ਹੈ।


ਕਾਂਗਰਸੀ ਖ਼ੇਮਿਆਂ ਵਿੱਚ ਇਸ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਗੂਆਂ ਦਾ ਦਾਅਵਾ ਹੈ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਹੁਣ ਤੋਂ ਹੀ ਪੂરી ਤਰ੍ਹਾਂ ਤਿਆਰ, ਮਜ਼ਬੂਤ ਅਤੇਜੁੜ ਕੇ ਮੈਦਾਨ ਵਿੱਚ ਨਿੱਤਰ ਆਈ ਹੈ। ਕੁਝ ਹੀ ਦੇਰ ਵਿੱਚ ਸਚਿਨ ਪਾਇਲਟ ਦੀ ਅਗਵਾਈ ਹੇਠ ਸ਼ੁਰੂ ਹੋਣ ਵਾਲੇ ਇਸ ਪ੍ਰਦਰਸ਼ਨ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.