IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ’ਚ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਬੈਰੀਕੇਡ ਤੋੜਨ ਦੀ ਕੋਸ਼ਿਸ਼...

ਚੰਡੀਗੜ੍ਹ ’ਚ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਬੈਰੀਕੇਡ ਤੋੜਨ ਦੀ ਕੋਸ਼ਿਸ਼ ’ਤੇ ਪੁਲਿਸ ਨੇ ਵਰਤੀਆਂ ਪਾਣੀ ਦੀਆਂ ਤੋਪਾਂ; ਪਾਇਲਟ, ਵੜਿੰਗ ਤੇ ਬਾਜਵਾ ਹਿਰਾਸਤ ’ਚ

Admin User - Sep 15, 2026 04:33 PM
IMG

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਹਾਲਾਤ ਤਣਾਅਪੂਰਨ ਹੋ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੇ ਜਾਣ ’ਤੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ।

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਜਾਬ ਕਾਂਗਰਸ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ।

ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਦੀ ਸਥਿਤੀ ਵੀ ਬਣੀ। ਇਸ ਦੌਰਾਨ ਕੁਝ ਕਾਂਗਰਸੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.