ਤਾਜਾ ਖਬਰਾਂ
ਪੁਲਿਸ ਮੁਤਾਬਕ ਕਰਮਵੀਰ ਸਿੰਘ ਲਾਰੈਂਸ ਬਿਸ਼ਨੋਈ ਨਾਲ ਜੁੜੇ ਨੈੱਟਵਰਕ ਲਈ ਕੰਮ ਕਰਦਾ ਸੀ ਅਤੇ ਉਸ ਨੇ ਅਮਰੀਕਾ ਵਿੱਚ ਰਹਿੰਦੇ ਸਮੇਂ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਕਥਿਤ ਤੌਰ ’ਤੇ ਲੌਜਿਸਟਿਕਲ ਸਹਾਇਤਾ ਮੁਹੱਈਆ ਕਰਵਾਈ ਸੀ। ਜਾਂਚ ਵਿੱਚ ਉਸ ਵੱਲੋਂ ਰਿਹਾਇਸ਼, ਲੁਕਣ ਲਈ ਥਾਵਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਵਿੱਚ ਮਦਦ ਦੇਣ ਦੀ ਗੱਲ ਸਾਹਮਣੇ ਆਈ ਹੈ।
ਪੰਜਾਬ ਪੁਲਿਸ ਦੀ ਜਾਂਚ ਦੌਰਾਨ ਕਰਮਵੀਰ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ SAS ਨਗਰ ਦੇ ਸਟੇਟ ਕ੍ਰਾਈਮ ਪੁਲਿਸ ਥਾਣੇ ਵਿੱਚ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਵਿੱਚ IPC, ਆਰਮਜ਼ ਐਕਟ ਅਤੇ ਪਾਸਪੋਰਟ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।
AGTF ਵੱਲੋਂ 3 ਸਤੰਬਰ 2026 ਨੂੰ ਕਰਮਵੀਰ ਸਿੰਘ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਉਸ ਦੇ ਭਾਰਤ ਪਹੁੰਚਣ ਸਬੰਧੀ ਅਲਰਟ ਕੀਤਾ ਗਿਆ।
ਪੁਲਿਸ ਅਨੁਸਾਰ ਕਰਮਵੀਰ ਦਾ ਅਪਰਾਧਿਕ ਪਿਛੋਕੜ ਵੀ ਹੈ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਜਬਰੀ ਵਸੂਲੀ, ਆਰਮਜ਼ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਰਹੇ ਹਨ।
Get all latest content delivered to your email a few times a month.