IMG-LOGO
ਹੋਮ ਪੰਜਾਬ: ਵੱਡੀ ਖਬਰ:- ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...

ਵੱਡੀ ਖਬਰ:- ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਲਈ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

Admin User - Sep 16, 2026 05:55 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਖੇਤਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਕਮੇਟੀ ਦੇ ਮੈਂਬਰਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾ-ਮੁਕਤ ਜਸਟਿਸ ਜਸਪਾਲ ਸਿੰਘ, ਸੇਵਾ-ਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾ-ਮੁਕਤ ਆਈ.ਪੀ.ਐੱਸ. ਅਧਿਕਾਰੀ ਅਤੇ ਪੀ.ਪੀ.ਐੱਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਕਾਇਮ ਰੱਖਦਿਆਂ ਐਕਟ ਨਾਲ ਜੁੜੇ ਮਾਮਲਿਆਂ ’ਤੇ ਕੰਮ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.