IMG-LOGO
ਹੋਮ ਪੰਜਾਬ, ਰਾਸ਼ਟਰੀ, ਸ਼ਹਿਜ਼ਾਦ ਭੱਟੀ ਨੈੱਟਵਰਕ ’ਤੇ ਕੇਂਦਰ ਦੀ ਸਖ਼ਤੀ, UAPA ਤਹਿਤ ਅੱਤਵਾਦੀ...

ਸ਼ਹਿਜ਼ਾਦ ਭੱਟੀ ਨੈੱਟਵਰਕ ’ਤੇ ਕੇਂਦਰ ਦੀ ਸਖ਼ਤੀ, UAPA ਤਹਿਤ ਅੱਤਵਾਦੀ ਸੰਗਠਨ ਐਲਾਨਿਆ

Admin User - Sep 16, 2026 06:42 PM
IMG

ਕੇਂਦਰ ਸਰਕਾਰ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ (SBN) ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਸ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੀ ਪਹਿਲੀ ਅਨੁਸੂਚੀ ਵਿੱਚ ਸ਼ਾਮਲ ਕਰਕੇ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਬੁੱਧਵਾਰ ਨੂੰ UAPA ਦੀ ਧਾਰਾ 35(1)(a) ਤਹਿਤ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।

ਗ੍ਰਹਿ ਮੰਤਰਾਲੇ ਅਨੁਸਾਰ, ਇਸ ਨੈੱਟਵਰਕ ’ਤੇ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤਸਕਰੀ ਦੇ ਦੋਸ਼ ਹਨ। ਇਸ ਤੋਂ ਇਲਾਵਾ, ਸੰਗਠਨ ’ਤੇ ਨੌਜਵਾਨਾਂ ਅਤੇ ਸਥਾਨਕ ਅਪਰਾਧੀਆਂ ਨੂੰ ਅੱਤਵਾਦੀ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਅਤੇ ਡਿਜੀਟਲ ਮਾਧਿਅਮਾਂ ਰਾਹੀਂ ਭੜਕਾਊ ਸਮੱਗਰੀ ਫੈਲਾਉਣ ਦੇ ਵੀ ਦੋਸ਼ ਲਗਾਏ ਗਏ ਹਨ।

ਨੋਟੀਫਿਕੇਸ਼ਨ ਵਿੱਚ SBN ਨਾਲ ਕਥਿਤ ਤੌਰ ’ਤੇ ਜੁੜੇ ਵਿਅਕਤੀਆਂ ਖ਼ਿਲਾਫ਼ UAPA, ਭਾਰਤੀ ਨਿਆ ਸੰਹਿਤਾ, ਅਸਲਾ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਹੋਰ ਕਾਨੂੰਨਾਂ ਤਹਿਤ ਦਰਜ ਮਾਮਲਿਆਂ ਦਾ ਹਵਾਲਾ ਦਿੱਤਾ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਹ ਨੈੱਟਵਰਕ ਦੇਸ਼ ਦੀ ਅੰਦਰੂਨੀ ਸੁਰੱਖਿਆ, ਲੋਕਤੰਤਰੀ ਢਾਂਚੇ ਅਤੇ ਫਿਰਕੂ ਸਦਭਾਵਨਾ ਲਈ ਖ਼ਤਰਾ ਪੈਦਾ ਕਰ ਰਿਹਾ ਹੈ। ਇਸ ਫ਼ੈਸਲੇ ਰਾਹੀਂ ਕੇਂਦਰ ਨੇ ਸੰਗਠਨ ਦੀਆਂ ਕਥਿਤ ਅੱਤਵਾਦੀ ਗਤੀਵਿਧੀਆਂ ’ਤੇ ਕਾਨੂੰਨੀ ਕਾਰਵਾਈ ਦਾ ਦਾਇਰਾ ਵਧਾ ਦਿੱਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.