IMG-LOGO
ਹੋਮ ਰਾਸ਼ਟਰੀ, ਖੇਡਾਂ, ਏਸ਼ੀਆਈ ਚੈਂਪੀਅਨਜ਼ ਟਰਾਫ਼ੀ: ਪਾਕਿਸਤਾਨ ਨੇ ਭਾਰਤ ਆਉਣ ਤੋਂ ਕੀਤਾ ਇਨਕਾਰ,...

ਏਸ਼ੀਆਈ ਚੈਂਪੀਅਨਜ਼ ਟਰਾਫ਼ੀ: ਪਾਕਿਸਤਾਨ ਨੇ ਭਾਰਤ ਆਉਣ ਤੋਂ ਕੀਤਾ ਇਨਕਾਰ, ਹਾਕੀ ਇੰਡੀਆ ਦਾ ਠੋਕਵਾਂ ਜਵਾਬ

Admin User - Sep 17, 2026 12:47 PM
IMG

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਰਾਜਨੀਤਕ ਤਣਾਅ ਦਾ ਅਸਰ ਹੁਣ ਖੇਡ ਮੈਦਾਨ 'ਤੇ ਵੀ ਸਾਫ਼ ਨਜ਼ਰ ਆਉਣ ਲੱਗਾ ਹੈ। 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਦੇ ਮੁਹਾਲੀ ਅਤੇ ਜਲੰਧਰ 'ਚ ਹੋਣ ਵਾਲੀ 'ਏਸ਼ੀਆਈ ਚੈਂਪੀਅਨਜ਼ ਟਰਾਫ਼ੀ' ਲਈ ਪਾਕਿਸਤਾਨੀ ਹਾਕੀ ਟੀਮ ਨੇ ਭਾਰਤ ਦਾ ਦੌਰਾ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ। ਪਾਕਿਸਤਾਨ ਹਾਕੀ ਫ਼ੈਡਰੇਸ਼ਨ (PHF) ਨੇ ਏਸ਼ੀਆਈ ਹਾਕੀ ਫ਼ੈਡਰੇਸ਼ਨ (AHF) ਨੂੰ ਅਪੀਲ ਕੀਤੀ ਹੈ ਕਿ ਖਿਡਾਰੀਆਂ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਟੂਰਨਾਮੈਂਟ ਭਾਰਤ ਦੀ ਥਾਂ ਕਿਸੇ ਹੋਰ ਦੇਸ਼ 'ਚ ਕਰਵਾਇਆ ਜਾਵੇ।


ਦੂਜੇ ਪਾਸੇ, ਹਾਕੀ ਇੰਡੀਆ ਨੇ ਪਾਕਿਸਤਾਨ ਦੀ ਇਸ ਮੰਗ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। AHF ਦੇ ਮੀਤ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ ਨੇ ਤਿੱਖਾ ਰੁੱਖ ਅਪਣਾਉਂਦਿਆਂ ਸਪੱਸ਼ਟ ਕੀਤਾ ਕਿ ਟੂਰਨਾਮੈਂਟ ਦੇ ਸਥਾਨ 'ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ, "ਜੇਕਰ ਪਾਕਿਸਤਾਨ ਖੇਡਣਾ ਚਾਹੁੰਦਾ ਹੈ ਤਾਂ ਉਸ ਨੂੰ ਭਾਰਤ ਆਉਣਾ ਹੀ ਪਵੇਗਾ। ਜੇਕਰ ਉਹ ਆਪਣੀ ਜ਼ਿੱਦ 'ਤੇ ਅੜੇ ਰਹਿੰਦੇ ਹਨ, ਤਾਂ ਉਨ੍ਹਾਂ ਦੀ ਜਗ੍ਹਾ ਰਿਜ਼ਰਵ ਟੀਮਾਂ 'ਚੋਂ ਬੰਗਲਾਦੇਸ਼ ਜਾਂ ਓਮਾਨ ਨੂੰ ਮੌਕਾ ਦਿੱਤਾ ਜਾਵੇਗਾ।"


ਪਾਕਿਸਤਾਨ ਹਾਕੀ ਫ਼ੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਮੋਹੀਉੱਦੀਨ ਅਹਿਮਦ ਵਾਨੀ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਖਿਡਾਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪ੍ਰਸਤਾਵ ਦਿੱਤਾ ਕਿ ਜਾਂ ਤਾਂ ਪੂਰਾ ਟੂਰਨਾਮੈਂਟ ਬਾਹਰ ਮੁਲਤਵੀ ਕੀਤਾ ਜਾਵੇ ਜਾਂ ਸਿਰਫ਼ ਪਾਕਿਸਤਾਨ ਦੇ ਮੈਚ ਭਾਰਤ ਤੋਂ ਬਾਹਰ ਕਰਵਾਏ ਜਾਣ, ਤਾਂ ਜੋ ਖਿਡਾਰੀ ਬਿਨਾਂ ਕਿਸੇ ਖ਼ੌਫ਼ ਦੇ ਖੇਡ ਸਕਣ।


ਖੇਡ ਪ੍ਰੋਗਰਾਮ ਮੁਤਾਬਕ 1 ਨਵੰਬਰ ਨੂੰ ਜਲੰਧਰ ਦੇ ਮੈਦਾਨ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਫਸਵਾਂ ਮੁਕਾਬਲਾ ਤੈਅ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਹਾਈ-ਪ੍ਰੋਫ਼ਾਈਲ ਮੈਚ ਨੂੰ ਦੇਖਣ ਲਈ ਪ੍ਰਧਾਨ ਮੰਤਰੀ ਨਰੋਤਮ ਮੋਦੀ ਵੀ ਸ਼ਿਰਕਤ ਕਰ ਸਕਦੇ ਹਨ।


ਇਸ ਵੱਕਾਰੀ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਪ੍ਰਮੁੱਖ ਟੀਮਾਂ ਹਿੱਸਾ ਲੈ ਰਹੀਆਂ ਹਨ:

ਮੁੱਖ ਟੀਮਾਂ: ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਮਲੇਸ਼ੀਆ, ਚੀਨ ਅਤੇ ਜਾਪਾਨ।

ਰਿਜ਼ਰਵ ਟੀਮਾਂ: ਓਮਾਨ ਅਤੇ ਬੰਗਲਾਦੇਸ਼।

ਇਸ ਮੌਕੇ ਹਾਕੀ ਇੰਡੀਆ ਦੇ ਡਾਇਰੈਕਟਰ ਜਨਰਲ ਆਰ. ਕੇ. ਸ਼੍ਰੀਵਾਸਤਵ, ਆਰ. ਪੀ. ਸਿੰਘ ਅਤੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਵੀ ਮੌਜੂਦ ਸਨ। ਹੁਣ ਦੇਖਣਾ ਇਹ ਹੋਵੇਗਾ ਕਿ AHF ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਹਾਕੀ ਟੀਮ ਭਾਰਤ ਆਉਂਦੀ ਹੈ ਜਾਂ ਟੂਰਨਾਮੈਂਟ ਤੋਂ ਬਾਹਰ ਹੁੰਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.