IMG-LOGO
ਹੋਮ ਪੰਜਾਬ: ਬਟਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਪੁਰਬ...

ਬਟਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਪੁਰਬ ਦੀਆਂ ਰੌਣਕਾਂ; ਨਗਰ ਕੀਰਤਨ ’ਚ ਉਮੜਿਆ ਸ਼ਰਧਾਲੂਆਂ ਦਾ ਹੜ੍ਹ

Admin User - Sep 18, 2026 12:56 PM
IMG

ਜਗਤ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਪਵਿੱਤਰ ਵਿਆਹ ਪੁਰਬ ਦੇ ਸ਼ੁਭ ਅਵਸਰ ’ਤੇ ਧਾਰਮਿਕ ਨਗਰੀ ਬਟਾਲਾ ਪੂਰੀ ਤਰ੍ਹਾਂ ਸ਼ਰਧਾ ਅਤੇ ਉਤਸ਼ਾਹ ਦੇ ਰੰਗ ਵਿੱਚ ਰੰਗੀ ਗਈ ਹੈ। ਤਿੰਨ ਦਿਨਾਂ ਸਾਲਾਨਾ ਜੋੜ ਮੇਲੇ ਦੇ ਚੱਲਦਿਆਂ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।


18 ਸਤੰਬਰ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਬਾਅਦ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਹਿਰ ਦੇ ਇਤਿਹਾਸਕ ਮਾਰਗਾਂ ਤੋਂ ਲੰਘਦੇ ਇਸ ਨਗਰ ਕੀਰਤਨ ਦਾ ਸੰਗਤ ਵੱਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਅਤੇ ਅਤੁੱਟ ਲੰਗਰ ਲਗਾ ਕੇ ਅਲੌਕਿਕ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਵੱਲੋਂ ਸੁਰੱਖਿਆ ਤੇ ਸੁਚੱਜੇ ਇੰਤਜ਼ਾਮ ਕੀਤੇ ਗਏ ਹਨ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਮੰਚ 'X' 'ਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕਰਦਿਆਂ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਏਕਤਾ ਤੇ ਸਰਬਤ ਦੇ ਭਲੇ ਦਾ ਸੰਦੇਸ਼ ਦਿੱਤਾ। ਦੂਜੇ ਪਾਸੇ, ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ 18 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆਵਾਂ ਆਪਣੇ ਸ਼ਡਿਊਲ ਅਨੁਸਾਰ ਹੀ ਹੋਣਗੀਆਂ।


ਗੁਰੂ ਨਾਨਕ ਦੇਵ ਜੀ ਨੇ ਮਾਤਾ ਸੁਲੱਖਣੀ ਜੀ ਨਾਲ ਗ੍ਰਹਿਸਥ ਜੀਵਨ ਵਿੱਚ ਪ੍ਰਵੇਸ਼ ਕਰਕੇ ਦੁਨੀਆ ਨੂੰ ਦਿਖਾਇਆ ਕਿ ਪ੍ਰਭੂ ਭਗਤੀ ਲਈ ਸੰਸਾਰ ਤਿਆਗਣ ਦੀ ਲੋੜ ਨਹੀਂ। ਉਨ੍ਹਾਂ ਦੁਆਰਾ ਦਿੱਤੇ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਅਤੇ 'ਏਕ ਓਂਕਾਰ' ਦੇ ਸੁਨੇਹੇ ਅੱਜ ਵੀ ਮਨੁੱਖਤਾ ਲਈ ਮਾਰਗਦਰਸ਼ਕ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.