ਤਾਜਾ ਖਬਰਾਂ
ਬਾਬਾ ਫਰੀਦ ਆਗਮਨ ਪੁਰਬ ਦੇ ਪਵਿੱਤਰ ਦਿਹਾੜੇ ਤੋਂ ਠੀਕ ਪਹਿਲਾਂ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਫ਼ਰੀਦਕੋਟ ਵਿੱਚ ਇੱਕ ਵੱਡੇ ਸੰਭਾਵੀ ਅੱਤਵਾਦੀ ਹਮਲੇ ਦੀ ਯੋਜਨਾ ਨੂੰ ਅਸਫਲ ਕਰ ਦਿੱਤਾ ਹੈ। ਪੁਲਿਸ ਨੇ ਇੱਕ ਕਾਰਵਾਈ ਦੌਰਾਨ ਨਹਿਰੂ ਸਟੇਡੀਅਮ ਦੇ ਨੇੜਿਓਂ ਨਵਜੋਤ ਸਿੰਘ ਉਰਫ਼ ਨਵ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 2 ਜਿਊਂਦੇ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਫ਼ਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿਖੇ ਮੁਲਜ਼ਮ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਅਤੇ ਵਿਸਫੋਟਕ ਪਦਾਰਥ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.