ਤਾਜਾ ਖਬਰਾਂ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੰਗਰੂਰ ਦੇ ਪਿੰਡ ਨਮੋਲ ਦੇ ਨੌਜਵਾਨ ਜੱਗਾ ਸਿੰਘ ਨਾਲ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਸੰਗਰੂਰ ਵਿੱਚ ਵਿਗੜ ਰਹੇ ਹਾਲਾਤਾਂ ਦਾ ਮੁੱਦਾ ਚੁੱਕਿਆ।
ਵੜਿੰਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਜੱਗਾ ਸਿੰਘ ਨੇ ਕਥਿਤ ਤੌਰ 'ਤੇ ਨਸ਼ਿਆਂ ਵਿਰੁੱਧ ਵੀਡੀਓ ਸਾਂਝੀ ਕਰਨ ਤੋਂ ਬਾਅਦ ਧਮਕੀਆਂ ਮਿਲਣ, ਕੁੱਟਮਾਰ ਹੋਣ ਅਤੇ ਪੁਲਿਸ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ ਦੇ ਦੋਸ਼ ਲਗਾਏ ਹਨ। ਇਸ ਤੋਂ ਬਾਅਦ ਉਸ ਨੇ ਡੀ.ਸੀ. ਦਫ਼ਤਰ ਦੇ ਬਾਹਰ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ਾਂ 'ਤੇ ਕਾਰਵਾਈ ਦੀ ਮੰਗ ਕੀਤੀ।
ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਾ-ਮੁਕਤ ਪੰਜਾਬ ਮੁਹਿੰਮ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਸਿਰਫ਼ ਪ੍ਰਚਾਰ ਨਹੀਂ, ਸਗੋਂ ਠੋਸ ਕਾਰਵਾਈ, ਕਾਨੂੰਨ ਅਤੇ ਇਨਸਾਫ਼ ਦੀ ਲੋੜ ਹੈ।
Get all latest content delivered to your email a few times a month.