ਤਾਜਾ ਖਬਰਾਂ
ਪੱਖੋਵਾਲ ਇਲਾਕੇ ਦੇ ਇੱਕ ਹੋਟਲ ਵਿੱਚ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਹੋਟਲ ਦੀ 5ਵੀਂ ਮੰਜ਼ਿਲ ‘ਤੇ ਸਥਿਤ ਕਮਰਾ ਨੰਬਰ 508 ਵਿੱਚ ਠਹਿਰਿਆ ਹੋਇਆ ਸੀ। ਜਾਣਕਾਰੀ ਮੁਤਾਬਕ ਉਹ ਇੱਕ ਦਿਨ ਪਹਿਲਾਂ ਹੀ ਹੋਟਲ ਆਇਆ ਸੀ।
ਸੋਮਵਾਰ ਨੂੰ ਜਦੋਂ ਸਤਨਾਮ ਸਿੰਘ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਹੋਟਲ ਸਟਾਫ ਨੇ ਮਾਸਟਰ ਚਾਬੀ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ। ਅੰਦਰ ਸਤਨਾਮ ਸਿੰਘ ਬੇਹੋਸ਼ ਹਾਲਤ ਵਿੱਚ ਮਿਲਿਆ, ਜਿਸ ਤੋਂ ਬਾਅਦ ਹੋਟਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਅਤੇ ਫੋਰੈਂਸਿਕ ਮਾਹਿਰ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪਰਿਵਾਰਕ ਮੈਂਬਰ ਵੀ ਹੋਟਲ ਪਹੁੰਚ ਗਏ।
ਪੁਲਿਸ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਤਨਾਮ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ ਹੈ। ਫੋਰੈਂਸਿਕ ਜਾਂਚ ਅਤੇ ਹੋਰ ਤੱਥਾਂ ਦੇ ਆਧਾਰ ‘ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.