IMG-LOGO
ਹੋਮ ਪੰਜਾਬ: ਪਰਾਲੀ ਸਾੜਨ ਤੇ 5 ਹਜ਼ਾਰ ਤੋਂ ਲੈ ਕੇ 30 ਹਜ਼ਾਰ...

ਪਰਾਲੀ ਸਾੜਨ ਤੇ 5 ਹਜ਼ਾਰ ਤੋਂ ਲੈ ਕੇ 30 ਹਜ਼ਾਰ ਰੁਪਏ ਜੁਰਮਾਨੇ ਦੀ ਤਜਵੀਜ਼, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

Admin User - Sep 22, 2026 11:40 AM
IMG

 ਪੰਜਾਬ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤੀ ਵਧਾ ਦਿੱਤੀ ਗਈ ਹੈ, ਜਿਸ ਤਹਿਤ ਹੁਣ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਿਸਾਨਾਂ ਦੀ ਜੇਬ ਹੋਰ ਢਿੱਲੀ ਹੋਵੇਗੀ। ਕੇਂਦਰ ਸਰਕਾਰ ਨੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ 'ਤੇ ਲੱਗਣ ਵਾਲੇ ਜੁਰਮਾਨੇ (ਵਾਤਾਵਰਣ ਮੁਆਵਜ਼ਾ) ਦੀਆਂ ਦਰਾਂ ਨੂੰ ਦੁੱਗਣਾ ਕਰ ਦਿੱਤਾ ਹੈ।ਨਵੇਂ ਨਿਯਮਾਂ ਮੁਤਾਬਕ ਜੁਰਮਾਨੇ ਦੀਆਂ ਦਰਾਂ ਹੇਠ ਲਿਖੇ ਅਨੁਸਾਰ ਹਨ:2.5 ਏਕੜ ਤੋਂ ਘੱਟ ਜ਼ਮੀਨ: ਪਹਿਲਾਂ 2,500 ਰੁਪਏ ਜੁਰਮਾਨਾ ਸੀ, ਜੋ ਹੁਣ ਵਧਾ ਕੇ 5,000 ਰੁਪਏ ਕਰ ਦਿੱਤਾ ਗਿਆ ਹੈ।2.5 ਤੋਂ 5 ਏਕੜ ਤੱਕ ਜ਼ਮੀਨ: ਪਹਿਲਾਂ 5,000 ਰੁਪਏ ਜੁਰਮਾਨਾ ਸੀ, ਜੋ ਹੁਣ ਵਧਾ ਕੇ 10,000 ਰੁਪਏ ਕਰ ਦਿੱਤਾ ਗਿਆ ਹੈ।5 ਏਕੜ ਤੋਂ ਵੱਧ ਜ਼ਮੀਨ: ਪਹਿਲਾਂ 15,000 ਰੁਪਏ ਜੁਰਮਾਨਾ ਸੀ, ਜੋ ਹੁਣ ਵਧਾ ਕੇ 30,000 ਰੁਪਏ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ, ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ (ਜਮ੍ਹਾਂਬੰਦੀ) ਵਿੱਚ ਲਾਲ ਇੰਦਰਾਜ (Red Entry) ਵੀ ਕੀਤਾ ਜਾ ਸਕਦਾ ਹੈ, ਜਿਸ ਨਾਲ ਸਰਕਾਰੀ ਸਬਸਿਡੀਆਂ, ਲੋਨ ਅਤੇ ਹੋਰ ਸਹੂਲਤਾਂ ਲੈਣ ਵਿੱਚ ਮੁਸ਼ਕਲ ਆ ਸਕਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.