ਤਾਜਾ ਖਬਰਾਂ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਮੇਜਰ ਸਿੰਘ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਸ਼ਿਕਾਇਤ ਦਿੱਤੀ ਗਈ। ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਹੈ, ਜਿਸ ਵਿੱਚ ਬਾਬਾ ਮੇਜਰ ਸਿੰਘ ਵੱਲੋਂ ਨਿਹੰਗ ਸਿੰਘ ਬਾਣਾ ਧਾਰਨ ਕਰਕੇ ਚੰਦੋਆ ਸਾਹਿਬ ਹੇਠ ਬੈਠਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਨਿਹੰਗ ਸਿੰਘ ਆਗੂਆਂ ਨੇ ਕਿਹਾ ਕਿ ਚੰਦੋਆ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿੱਚ ਸ਼ੋਭਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਮੁਤਾਬਕ ਇਸ ਦੇ ਹੇਠਾਂ ਬੈਠਣਾ ਗੁਰੂ ਸਾਹਿਬ ਦੀ ਬਰਾਬਰੀ ਕਰਨ ਦੇ ਸਮਾਨ ਹੈ। ਇਸੇ ਮਾਮਲੇ ਨੂੰ ਲੈ ਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਅਤੇ ਜਥੇਦਾਰ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਜਥੇਦਾਰ ਬਾਬਾ ਦਰਸ਼ਨ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਦੁਸ਼ਮੇਸ਼ ਤਰਨਾ ਦਲ ਪੰਜਾਬ ਭਾਰਤ ਨੇ ਕਿਹਾ ਕਿ ਉਹ ਪੰਥ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਦੇਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ-ਦੋ ਮਹੀਨਿਆਂ ਤੋਂ ਇੱਕ ਵੀਡੀਓ ਘੁੰਮ ਰਹੀ ਹੈ ਅਤੇ ਇਸ ਵਿੱਚ ਇੱਕ ਵਿਅਕਤੀ ਵੱਲੋਂ ਨਿਹੰਗ ਸਿੰਘ ਬਾਣਾ ਪਾ ਕੇ ਅਤੇ ਚੰਦੋਆ ਸਾਹਿਬ ਲਗਾ ਕੇ ਗੁਰੂ ਸਾਹਿਬ ਦੀ ਬਰਾਬਰੀ ਕਰਨ ਦਾ ਦੋਸ਼ ਹੈ। ਇਸ ਤੋਂ ਬਾਅਦ ਨਿਹੰਗ ਸਿੰਘ ਆਗੂਆਂ ਨੇ ਚੰਦੋਆ ਸਾਹਿਬ ਦੀ ਮਰਿਆਦਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਸ਼ੋਭਿਤ ਹੁੰਦਾ ਹੈ ਅਤੇ ਉਨ੍ਹਾਂ ਦੇ ਮੁਤਾਬਕ ਇਸ ਦੇ ਹੇਠਾਂ ਬੈਠਣ ਦੀ ਇਜਾਜ਼ਤ ਨਹੀਂ ਹੈ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਮਾਮਲੇ ਦਾ ਨੋਟਿਸ ਲੈਣ ਦੀ ਮੰਗ ਕੀਤੀ ਗਈ ਹੈ
ਉੱਥੇ ਹੀ ਸਤਨਾਮ ਸਿੰਘ ਜੀ ਮੇਰਾ ਨਾਮ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਮੁਤਾਬਕ ਇਹ ਗੁਰੂ ਸਾਹਿਬ ਦੀ ਬੇਅਦਬੀ ਦਾ ਮਾਮਲਾ ਹੈ ਅਤੇ ਸਿੱਖ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਜੋ ਵੀ ਸੱਚ ਹੈ, ਉਹ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਉਹ ਕਿਸੇ ਦੇ ਵਿਰੋਧੀ ਨਹੀਂ ਹਨ, ਸਗੋਂ ਹੱਕ ਅਤੇ ਸੱਚ ਦੀ ਗੱਲ ਸਾਹਮਣੇ ਲਿਆਉਣ ਲਈ ਇੱਥੇ ਪਹੁੰਚੇ ਹਨ।
Get all latest content delivered to your email a few times a month.