ਤਾਜਾ ਖਬਰਾਂ
ਮੋਗਾ ਜ਼ਿਲ੍ਹੇ ਦੇ ਸਮਾਲਸਰ ਥਾਣਾ ਅਧੀਨ ਪੈਂਦੇ ਪਿੰਡ ਮੱਲਕੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਅੱਠ ਸਾਲਾ ਬੱਚੇ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਕ ਪਿੰਡ ਮੱਲਕੇ ਨੇੜੇ ਪਹੁੰਚੀ ਇੱਕ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਸਮੇਂ ਕਾਰ ਵਿੱਚ ਕੁੱਲ ਪੰਜ ਵਿਅਕਤੀ ਸਵਾਰ ਸਨ, ਜੋ ਪਿੰਡ ਕੌਣੀ ਅਤੇ ਮਾੜੀ ਮੁਸਤਫਾ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਪੁਲਿਸ ਮੁਤਾਬਕ ਹਾਦਸੇ ਵਿੱਚ ਵਕੀਲ ਸਿੰਘ ਅਤੇ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉੱਥੇ ਹੀ ਗੰਭੀਰ ਰੂਪ ਵਿੱਚ ਜ਼ਖ਼ਮੀ ਅੱਠ ਸਾਲਾ ਗੁਰਕੀਰਤ ਸਿੰਘ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।
ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਹੋਰ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.