ਤਾਜਾ ਖਬਰਾਂ
ਮਸ਼ਹੂਰ ਅਖ਼ਬਾਰ ‘ਇੰਡੀਅਨ ਐਕਸਪ੍ਰੈਸ’ ਦੀ ਇੱਕ ਤਾਜ਼ਾ ਰਿਪੋਰਟ ਸਾਮ੍ਹਣੇ ਆਉਣ ਤੋਂ ਬਾਅਦ ਦੇਸ਼ ਦੀ ਸਿਆਸਤ ਵਿੱਚ ਉਬਾਲ ਆ ਗਿਆ ਹੈ। ਵਿਰੋਧੀ ਧਿਰ ਅਤੇ ਭਾਰਤੀ ਚੋਣ ਕਮਿਸ਼ਨ ਵਿਚਾਲੇ ਤਣਾਅ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਧ ਗਿਆ ਹੈ। ਇਸ ਰਿਪੋਰਟ ਦੇ ਆਧਾਰ 'ਤੇ ਕਾਂਗਰਸ ਦੇ ਸੀਨੀਅਰ ਆਗੂ ਅਭਿਸ਼ੇਕ ਮਨੂ ਸਿੰਘਵੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਪੂਰੀ ਤਰ੍ਹਾਂ 'ਹਾਈਜੈਕ' ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਕਾਰਜਪ੍ਰਣਾਲੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।
ਵਿਰੋਧੀ ਧਿਰ ਦੇ ਤਿੱਖੇ ਹਮਲਿਆਂ ਦਾ ਜਵਾਬ ਦਿੰਦਿਆਂ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਨੋਟ ਜਾਰੀ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ। ਕਮਿਸ਼ਨ ਨੇ ਆਖਿਆ ਕਿ ਉਹ ਸੰਵਿਧਾਨ ਦੀ ਧਾਰਾ 324 ਤਹਿਤ ਕੰਮ ਕਰਨ ਵਾਲੀ ਇੱਕ ਸੁਤੰਤਰ ਅਤੇ ਸੰਵਿਧਾਨਕ ਸੰਸਥਾ ਹੈ।
ਆਪਣੀ ਸਫ਼ਾਈ ਵਿੱਚ ਕਮਿਸ਼ਨ ਨੇ ਕਿਹਾ ਕਿ ਕਿਸੇ ਵੀ ਸੰਸਥਾ ਵਿੱਚ ਫੈਸਲੇ ਲੈਣ ਤੋਂ ਪਹਿਲਾਂ ਵੱਖ-ਵੱਖ ਵਿਚਾਰਾਂ ਦਾ ਆਉਣਾ, ਲਿਖਤੀ ਟਿੱਪਣੀਆਂ, ਆਪਸੀ ਬਹਿਸ ਅਤੇ ਅੰਦਰੂਨੀ ਪੜਤਾਲ ਇੱਕ ਆਮ ਪ੍ਰਕਿਰਿਆ ਦਾ ਹਿੱਸਾ ਹੁੰਦੇ ਹਨ। ਅਧਿਕਾਰੀਆਂ ਅਤੇ ਮੈਂਬਰਾਂ ਨੂੰ ਫੈਸਲਾ ਲਏ ਜਾਣ ਤੋਂ ਪਹਿਲਾਂ ਆਪਣੇ ਸੁਝਾਅ, ਸਵਾਲ ਜਾਂ ਇਤਰਾਜ਼ ਦਰਜ ਕਰਵਾਉਣ ਦਾ ਪੂਰਾ ਹੱਕ ਹੈ, ਜਿਸ ਨੂੰ ਸੰਸਥਾ ਦੀ ਖਾਮੀ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ।
Get all latest content delivered to your email a few times a month.