ਤਾਜਾ ਖਬਰਾਂ
ਚੰਡੀਗੜ੍ਹ, 23 ਸਤੰਬਰ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ ਟੀ-20 ਆਈ ਵਿੱਚ ਵੱਕਾਰੀ ਸੋਨ ਤਗਮਾ ਜਿੱਤਣ 'ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।
ਸਪੀਕਰ ਸੰਧਵਾਂ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਵਧਾਈ ਦਿੱਤੀ ਅਤੇ ਪੂਰੀ ਟੀਮ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਹਿਲਾ ਕ੍ਰਿਕਟ ਟੀਮ ਨੇ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਇਸ ਨੂੰ ਇੱਕ ਬੇਮਿਸਾਲ ਪ੍ਰਾਪਤੀ ਦੱਸਿਆ ਜਿਸ ਨੇ ਸਮੁੱਚੇ ਦੇਸ਼ ਨੂੰ ਬੇਹੱਦ ਮਾਣ ਨਾਲ ਭਰ ਦਿੱਤਾ ਹੈ।
ਖੇਡ ਭਾਵਨਾ ਅਤੇ ਸਿਹਤ ਸੰਭਾਲ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ, ਸ. ਸੰਧਵਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਅਤੇ ਨਿਰੋਏ ਸਮਾਜ ਦੇ ਨਿਰਮਾਣ ਲਈ ਖੇਡ ਗਤੀਵਿਧੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ।
Get all latest content delivered to your email a few times a month.