IMG-LOGO
ਹੋਮ ਪੰਜਾਬ: ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ’ਤੇ ਹੋਵੇਗੀ...

ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ’ਤੇ ਹੋਵੇਗੀ ਸਖ਼ਤੀ, ਉਮਰ ਕੈਦ ਤੇ ਜਾਇਦਾਦ ਜ਼ਬਤੀ ਦਾ ਕਾਨੂੰਨ ਲਿਆਵਾਂਗੇ: ਸੁਖਬੀਰ ਬਾਦਲ

Admin User - Sep 23, 2026 09:34 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਜੰਡਿਆਲਾ ਵਿੱਚ ‘ਪੰਜਾਬ ਬਚਾਓ’ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਦੇ ਦਾਅਵੇ ਮੁਤਾਬਕ ਨਸ਼ਾ ਵੇਚਣ ਵਾਲਿਆਂ ਲਈ ਘੱਟੋ-ਘੱਟ 10 ਸਾਲ ਤੱਕ ਜ਼ਮਾਨਤ ਨਾ ਮਿਲਣ ਦੀ ਵਿਵਸਥਾ ਅਤੇ ਉਮਰ ਕੈਦ ਦੀ ਸਜ਼ਾ ਯਕੀਨੀ ਬਣਾਉਣ ਦੇ ਨਾਲ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਵੀ ਕੀਤੀ ਜਾਵੇਗੀ।

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਸ਼ਿਆਂ, ਕਾਨੂੰਨ-ਵਿਵਸਥਾ, ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹੁਣ ਪੰਜਾਬ ਦੀਆਂ ਮਾਵਾਂ ਅਤੇ ਔਰਤਾਂ ਨੂੰ ਵੀ ਅੱਗੇ ਆਉਣਾ ਪੈ ਰਿਹਾ ਹੈ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਗੈਰ-ਕਾਨੂੰਨੀ ਖਣਨ ਅਤੇ ਪ੍ਰਸ਼ਾਸਨਿਕ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਇਆ। ਮਜੀਠੀਆ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੈਰ-ਕਾਨੂੰਨੀ ਖਣਨ ਦਾ ਜਾਲ ਫੈਲਿਆ ਹੋਇਆ ਹੈ ਅਤੇ ਇਸ ਮਾਮਲੇ ਵਿੱਚ ਸਥਾਨਕ ਪੱਧਰ ’ਤੇ ਮਿਲੀਭੁਗਤ ਹੋਣ ਦੇ ਦੋਸ਼ ਵੀ ਲਗਾਏ।

ਅਕਾਲੀ ਆਗੂਆਂ ਨੇ ਕਿਸਾਨਾਂ ਦੀ ਫ਼ਸਲ ਦੀ ਖਰੀਦ, ਘੱਟ ਭਾਅ ’ਤੇ ਵਿਕਰੀ ਕਾਰਨ ਹੋ ਰਹੇ ਨੁਕਸਾਨ, ਪੁਰਾਣੀ ਪੈਨਸ਼ਨ ਸਕੀਮ ਅਤੇ ਮੁਲਾਜ਼ਮਾਂ ਦੇ ਡੀਏ ਦੀ ਅਦਾਇਗੀ ਵਰਗੇ ਮੁੱਦਿਆਂ ’ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ। ਸੁਖਬੀਰ ਬਾਦਲ ਨੇ ਕਿਹਾ ਕਿ ਓਲਡ ਪੈਨਸ਼ਨ ਸਕੀਮ ਮੁਲਾਜ਼ਮਾਂ ਦੀ ਪੁਰਾਣੀ ਮੰਗ ਹੈ ਅਤੇ ਇਸ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.