IMG-LOGO
ਹੋਮ ਪੰਜਾਬ: ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ: 1.5 ਕਿਲੋ ਹੈਰੋਇਨ, 2 ਨਾਜਾਇਜ਼...

ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ: 1.5 ਕਿਲੋ ਹੈਰੋਇਨ, 2 ਨਾਜਾਇਜ਼ ਪਿਸਤੌਲ ਤੇ 13 ਜਿੰਦਾ ਕਾਰਤੂਸ ਸਮੇਤ ਮੁਲਜ਼ਮ ਕਾਬੂ

Admin User - Sep 25, 2026 07:25 PM
IMG

ਜੰਡਿਆਲਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 1.5 ਕਿਲੋ ਹੈਰੋਇਨ, ਦੋ ਪਿਸਤੌਲ ਅਤੇ 13 ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਹ ਕਾਰਵਾਈ ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ।

ਡੀਐੱਸਪੀ ਬਲਜੀਤ ਸਿੰਘ ਹੁੰਦਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਵਿਸ਼ੇਸ਼ ਨਾਕਾਬੰਦੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਏ.ਐੱਸ.ਆਈ. ਤਰਸੇਮ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦਲਜੀਤ ਸਿੰਘ ਉਰਫ਼ ਬਿੱਲਾ ਵਾਸੀ ਗਹਿਰੀ ਮੰਡੀ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ।

ਦੂਜੀ ਕਾਰਵਾਈ ਵਿੱਚ ਵਡਾਲਾ ਚੌਂਕੀ ਦੇ ਏ.ਐੱਸ.ਆਈ. ਜਤਿੰਦਰਪਾਲ ਸਿੰਘ ਦੀ ਟੀਮ ਨੇ ਦਲਜੀਤ ਸਿੰਘ ਉਰਫ਼ ਦੀਪੂ ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਮੁਤਾਬਕ ਉਸ ਕੋਲੋਂ ਇੱਕ ਨਾਜਾਇਜ਼ ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਮਿਲੇ। ਘਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਹੋਰ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਇਸ ਤੋਂ ਇਲਾਵਾ ਟਾਊਨ ਜੰਡਿਆਲਾ ਚੌਂਕੀ ਦੇ ਏ.ਐੱਸ.ਆਈ. ਗੋਪਾਲ ਸਿੰਘ ਦੀ ਟੀਮ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਫ਼ਤਿਹ ਸਿੰਘ ਉਰਫ਼ ਫ਼ਤੇਹ ਵਾਸੀ ਪੱਤੀ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਉਸ ਕੋਲੋਂ .30 ਬੋਰ ਦਾ ਮੈਗਜ਼ੀਨ ਵਾਲਾ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ।

ਪੁਲਿਸ ਨੇ ਤਿੰਨਾਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਹੁੰਦਲ ਨੇ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੀਆਂ ਕੜੀਆਂ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.