IMG-LOGO
ਹੋਮ ਪੰਜਾਬ: ਲੁਧਿਆਣਾ ’ਚ ਲੁੱਟ-ਖੋਹ ਮਾਮਲਿਆਂ ’ਚ ਪੁਲਿਸ ਦੀ ਵੱਡੀ ਕਾਰਵਾਈ, 3...

ਲੁਧਿਆਣਾ ’ਚ ਲੁੱਟ-ਖੋਹ ਮਾਮਲਿਆਂ ’ਚ ਪੁਲਿਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਕੀਤੇ ਕਾਬੂ; 23 ਮੋਬਾਇਲ ਤੇ ਐਕਟਿਵਾ ਬਰਾਮਦ

Admin User - Sep 26, 2026 04:43 PM
IMG

ਲੁਧਿਆਣਾ ਦੀ ਦਰੇਸੀ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 23 ਮੋਬਾਇਲ ਫੋਨ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਬਰਾਮਦ ਮੋਬਾਇਲਾਂ ਨੂੰ ਪਿਛਲੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨਾਲ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ, ਮਨੀਸ਼ ਕੁਮਾਰ ਉਰਫ਼ ਸੋਨੂੰ ਅਤੇ ਰੋਹਿਤ ਲੁਥਰਾ ਉਰਫ਼ ਮੋਟਾ ਵਜੋਂ ਹੋਈ ਹੈ। ਮਨਪ੍ਰੀਤ ਸਿੰਘ ਅਤੇ ਮਨੀਸ਼ ਕੁਮਾਰ ਨੂੰ 24 ਸਤੰਬਰ, ਜਦਕਿ ਰੋਹਿਤ ਲੁਥਰਾ ਨੂੰ 25 ਸਤੰਬਰ ਨੂੰ ਕਾਬੂ ਕੀਤਾ ਗਿਆ।

ਇਹ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਵਧੀਕ ਕਮਿਸ਼ਨਰ ਰੁਪਿੰਦਰ ਸਿੰਘ, ਜੁਆਇੰਟ ਕਮਿਸ਼ਨਰ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਜ਼ੋਨ-1 ਸਮੀਰ ਵਰਮਾ ਅਤੇ ਏ.ਸੀ.ਪੀ. ਉੱਤਰੀ ਕਿੱਕਰ ਸਿੰਘ ਦੀ ਅਗਵਾਈ ਵਿੱਚ ਇੰਸਪੈਕਟਰ ਜਸਵਿੰਦਰ ਸਿੰਘ ਦੀ ਟੀਮ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।

ਜਾਂਚ ਦੌਰਾਨ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਕੀਤੇ ਗਏ 23 ਮੋਬਾਇਲ ਫੋਨ ਲੁਧਿਆਣਾ ਵਿੱਚ ਵਾਪਰੀਆਂ ਕਿਹੜੀਆਂ ਵਾਰਦਾਤਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਕਥਿਤ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਰਿਕਾਰਡ ਅਨੁਸਾਰ ਮਨਪ੍ਰੀਤ ਸਿੰਘ ਅਤੇ ਮਨੀਸ਼ ਕੁਮਾਰ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐੱਸ. ਐਕਟ ਸਮੇਤ ਕਈ ਮਾਮਲੇ ਦਰਜ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.