IMG-LOGO
ਹੋਮ ਪੰਜਾਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮਾਮਲੇ ’ਤੇ ਜਰਨੈਲ ਸਿੰਘ ਔਲਖ ਦਾ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮਾਮਲੇ ’ਤੇ ਜਰਨੈਲ ਸਿੰਘ ਔਲਖ ਦਾ ਵੱਡਾ ਫੈਸਲਾ, ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Admin User - Sep 26, 2026 05:42 PM
IMG

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਰਨੈਲ ਸਿੰਘ ਔਲਖ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੁੜੇ ਹਾਲੀਆ ਵਿਵਾਦ ਨੂੰ ਲੈ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਔਲਖ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਕਾਰਨ ਸਿੱਖ ਸੰਗਤ ਵਿੱਚ ਦੁੱਖ, ਪੀੜਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਪੱਧਰ ’ਤੇ ਕਾਰਵਾਈ ਹੋਈ ਹੈ, ਪਰ ਉਨ੍ਹਾਂ ਦੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਵੀ ਤੁਰੰਤ ਅਤੇ ਜ਼ਿੰਮੇਵਾਰਾਨਾ ਕਦਮ ਚੁੱਕੇ ਜਾਣੇ ਚਾਹੀਦੇ ਸਨ।

ਜਰਨੈਲ ਸਿੰਘ ਔਲਖ ਨੇ ਮੰਗ ਕੀਤੀ ਕਿ ਤਖ਼ਤ ਸਾਹਿਬ ਦੀਆਂ ਸਰਾਵਾਂ ਦੇ ਪ੍ਰਬੰਧ ਅਤੇ ਘਟਨਾ ਨਾਲ ਸਬੰਧਤ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਵਿੱਚ ਸਿਰਫ਼ ਇੱਕ ਪੱਖ ਦੇ ਮੈਂਬਰ ਨਾ ਹੋਣ, ਸਗੋਂ ਵੱਖ-ਵੱਖ ਧਿਰਾਂ ਨੂੰ ਨੁਮਾਇੰਦਗੀ ਦਿੱਤੀ ਜਾਵੇ ਤਾਂ ਜੋ ਜਾਂਚ ’ਤੇ ਕਿਸੇ ਤਰ੍ਹਾਂ ਦਾ ਦਬਾਅ ਜਾਂ ਪੱਖਪਾਤ ਦਾ ਸਵਾਲ ਨਾ ਉੱਠੇ।

ਔਲਖ ਨੇ ਸਰਾਵਾਂ ਦੇ ਇੰਚਾਰਜਾਂ ਦੀ ਭੂਮਿਕਾ ਦੀ ਵੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਜ਼ਿੰਮੇਵਾਰ ਅਧਿਕਾਰੀਆਂ ਨੂੰ ਡਿਊਟੀ ਤੋਂ ਹਟਾਉਣ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਖ਼ਤ ਸਾਹਿਬ ਦੀਆਂ ਸਰਾਵਾਂ ਨਾਲ ਸਬੰਧਤ ਕੁਝ ਮਾਮਲੇ ਲੰਬੇ ਸਮੇਂ ਤੋਂ ਚਰਚਾ ਵਿੱਚ ਰਹੇ ਹਨ, ਪਰ ਸਮੇਂ ਸਿਰ ਕਾਰਵਾਈ ਨਹੀਂ ਹੋਈ।

ਉਨ੍ਹਾਂ ਦਾਅਵਾ ਕੀਤਾ ਕਿ ਅਮਰਜੀਤ ਸਿੰਘ ਚਾਵਲਾ ਕੋਲ ਪਿਛਲੇ ਕਈ ਸਾਲਾਂ ਤੋਂ ਕੁਝ ਕਮਰਿਆਂ ਸਬੰਧੀ ਕਬਜ਼ੇ ਦਾ ਮਾਮਲਾ ਵੀ ਚਰਚਾ ਵਿੱਚ ਰਿਹਾ ਹੈ ਅਤੇ ਇਸ ਬਾਰੇ ਪਹਿਲਾਂ ਵੀ ਲੋਕਾਂ ਤੇ ਮੀਡੀਆ ਵੱਲੋਂ ਸਵਾਲ ਉਠਾਏ ਜਾਂਦੇ ਰਹੇ ਹਨ। ਔਲਖ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਆਗੂ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.