ਤਾਜਾ ਖਬਰਾਂ
ਤਰਨਤਾਰਨ ਦੇ ਖਾਲੜਾ ਸੈਕਟਰ ਅਧੀਨ ਪੈਂਦੇ ਪਿੰਡ ਦੌਦੇ ਵਿੱਚ BSF ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ। ਸਰਹੱਦੀ ਖੇਤਰ ਵਿੱਚ ਗਸ਼ਤ ਦੌਰਾਨ BSF ਜਵਾਨਾਂ ਨੂੰ ਖੇਤਾਂ ਵਿੱਚ ਇੱਕ ਸ਼ੱਕੀ ਪੈਕੇਟ ਮਿਲਿਆ, ਜਿਸ ਨੂੰ ਸੁਰੱਖਿਆ ਪ੍ਰੋਟੋਕੋਲ ਤਹਿਤ ਜਾਂਚਣ ’ਤੇ ਇੱਕ ਚੀਨ ਨਿਰਮਿਤ 30 ਬੋਰ ਪਿਸਤੌਲ, ਖ਼ਾਲੀ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ।
ਅਧਿਕਾਰੀਆਂ ਮੁਤਾਬਕ ਬਰਾਮਦ ਹਥਿਆਰਾਂ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਖਾਲੜਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਂਚ ਵਿੱਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਸਰਹੱਦ ਪਾਰੋਂ ਡਰੋਨ ਜਾਂ ਕਿਸੇ ਹੋਰ ਗੈਰ-ਕਾਨੂੰਨੀ ਸਾਧਨ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਏ ਗਏ ਹੋ ਸਕਦੇ ਹਨ। ਪੁਲਿਸ ਵੱਲੋਂ ਇਸ ਮਾਮਲੇ ਨਾਲ ਜੁੜੀਆਂ ਸਥਾਨਕ ਕੜੀਆਂ ਦੀ ਪਛਾਣ ਲਈ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
Get all latest content delivered to your email a few times a month.