IMG-LOGO
ਹੋਮ ਪੰਜਾਬ: LPU ਕੈਂਪਸ ’ਚ ਤਣਾਅ ਵਧਿਆ, ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ;...

LPU ਕੈਂਪਸ ’ਚ ਤਣਾਅ ਵਧਿਆ, ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ; ਦੋ ਸਰਕਾਰੀ ਵਾਹਨਾਂ ਨੂੰ ਲਾਈ ਅੱਗ

Admin User - Sep 27, 2026 09:04 PM
IMG

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਸ਼ਾਮ ਨੂੰ ਹਾਲਾਤ ਤਣਾਅਪੂਰਨ ਹੋ ਗਏ। ਪੁਲਿਸ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਚਾਲੇ ਝੜਪ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪਥਰਾਅ ਕੀਤੇ ਜਾਣ ਦੀ ਜਾਣਕਾਰੀ ਹੈ। ਇਸ ਦੌਰਾਨ ਪੁਲਿਸ ਦੀਆਂ ਦੋ ਸਰਕਾਰੀ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ।

ਵਿਦਿਆਰਥੀਆਂ ਦਾ ਵਿਰੋਧ ਸ਼ਨੀਵਾਰ ਦੇਰ ਰਾਤ ਸਾਹਮਣੇ ਆਈ ਇੱਕ ਵਿਦਿਆਰਥਣ ਨਾਲ ਜੁੜੀ ਘਟਨਾ ਦੀਆਂ ਖ਼ਬਰਾਂ ਤੋਂ ਬਾਅਦ ਸ਼ੁਰੂ ਹੋਇਆ। ਵਿਦਿਆਰਥੀਆਂ ਵੱਲੋਂ ਦੋਸ਼ ਲਗਾਏ ਗਏ ਕਿ ਵਿਦਿਆਰਥਣ ਨਾਲ ਬਲਾਤਕਾਰ ਹੋਇਆ ਸੀ ਅਤੇ ਇਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕਰ ਲਈ। ਹਾਲਾਂਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਿਆ ਹੈ।

ਵਿਰੋਧ ਦੇ ਚਲਦਿਆਂ ਵਿਦਿਆਰਥੀਆਂ ਨੇ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਬਾਅਦ ਵਿੱਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਧਰਨਾ ਲਗਾ ਕੇ ਆਵਾਜਾਈ ਪ੍ਰਭਾਵਿਤ ਕੀਤੀ। ਪੁਲਿਸ ਵੱਲੋਂ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰਨ ਦੇ ਨਾਲ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਪੁਲਿਸ ਅਨੁਸਾਰ ਜਾਂਚ ਵਿੱਚ ਪਾਰਦਰਸ਼ਤਾ ਲਈ ਪੰਜ ਵਿਦਿਆਰਥੀਆਂ ਨੂੰ ਵੀ SIT ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਦੌਰਾਨ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕੀਤੇ ਜਾਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਗੇਟ ਤੋੜਨ ਦੀ ਘਟਨਾ ਵੀ ਸਾਹਮਣੇ ਆਈ। ਪ੍ਰਦਰਸ਼ਨਕਾਰੀ ਵਿਦਿਆਰਥੀ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਮੌਕੇ ’ਤੇ ਬੁਲਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।

ਫ਼ਿਲਹਾਲ ਕੈਂਪਸ ਅਤੇ ਆਸ-ਪਾਸ ਦੇ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.