IMG-LOGO
ਹੋਮ ਪੰਜਾਬ: ਫਰੀਦਕੋਟ ’ਚ ਨੌਜਵਾਨ ਦੀ ਮੌਤ ਮਾਮਲਾ: ਕੁੱਟਮਾਰ ਤੋਂ ਬਾਅਦ ਖੁਦਕੁਸ਼ੀ...

ਫਰੀਦਕੋਟ ’ਚ ਨੌਜਵਾਨ ਦੀ ਮੌਤ ਮਾਮਲਾ: ਕੁੱਟਮਾਰ ਤੋਂ ਬਾਅਦ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼, ਤਿੰਨ ਦੋਸਤਾਂ ਖ਼ਿਲਾਫ਼ ਕੇਸ ਦਰਜ

Admin User - Sep 28, 2026 09:26 PM
IMG

ਫਰੀਦਕੋਟ ਜ਼ਿਲ੍ਹੇ ਦੇ ਜੈਤੋ ਵਿੱਚ ਇੱਕ 30 ਸਾਲਾ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਉਸਦੇ ਤਿੰਨ ਦੋਸਤਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਸੁਰੇਸ਼ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਅੰਬੇਡਕਰ ਨਗਰ, ਜੈਤੋ ਵਜੋਂ ਹੋਈ ਹੈ। ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਮੁਤਾਬਕ, ਕੁੱਟਮਾਰ ਤੋਂ ਬਾਅਦ ਹੋਈ ਬੇਇੱਜ਼ਤੀ ਕਾਰਨ ਸੁਰੇਸ਼ ਨੇ ਇਹ ਕਦਮ ਚੁੱਕਿਆ।

ਮ੍ਰਿਤਕ ਦੇ ਭਰਾ ਨਰੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਜੈਤੋ ਪੁਲਿਸ ਨੇ ਮਨੀਸ਼ ਕੁਮਾਰ, ਲੱਕੀ ਅਤੇ ਵਿਸ਼ਾਲ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਮਨੀਸ਼ ਕੁਮਾਰ ਨੂੰ ਸੁਰੇਸ਼ ’ਤੇ ਆਪਣੀ ਰਿਸ਼ਤੇਦਾਰੀ ਵਿੱਚ ਆਉਂਦੀ ਇੱਕ ਲੜਕੀ ਨਾਲ ਗੱਲਬਾਤ ਕਰਨ ਦਾ ਸ਼ੱਕ ਸੀ। ਇਸੇ ਰੰਜਿਸ਼ ਤਹਿਤ ਮਨੀਸ਼ ਨੇ ਕਥਿਤ ਤੌਰ ’ਤੇ ਆਪਣੇ ਦੋ ਸਾਥੀਆਂ ਲੱਕੀ ਅਤੇ ਵਿਸ਼ਾਲ ਨਾਲ ਮਿਲ ਕੇ ਐਤਵਾਰ ਨੂੰ ਸੁਰੇਸ਼ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਸੁਰੇਸ਼ ਆਪਣੇ ਘਰ ਪਰਤ ਆਇਆ।

ਪਰਿਵਾਰ ਮੁਤਾਬਕ, ਦੇਰ ਰਾਤ ਸੁਰੇਸ਼ ਘਰ ਦੀ ਛੱਤ ’ਤੇ ਗਿਆ, ਜਿੱਥੇ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਗੰਭੀਰ ਹਾਲਤ ਵਿੱਚ ਪਰਿਵਾਰਕ ਮੈਂਬਰ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਲੈ ਕੇ ਗਏ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਥਾਣਾ ਜੈਤੋ ਦੇ ਐਸਐਚਓ ਇੰਸਪੈਕਟਰ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.