ਤਾਜਾ ਖਬਰਾਂ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਵੀਂ ਦਿੱਲੀ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨਾਲ ਸਬੰਧਤ ਵੱਖ-ਵੱਖ ਅਹਿਮ ਮਾਮਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ।
ਮੀਟਿੰਗ ਵਿੱਚ ਚੰਡੀਗੜ੍ਹ ਦੇ ਵਿਕਾਸ, ਸ਼ਹਿਰੀ ਪ੍ਰਸ਼ਾਸਨ, ਲੋਕ ਹਿੱਤ ਦੇ ਮਸਲਿਆਂ ਅਤੇ ਉੱਚ ਸਿੱਖਿਆ ਨਾਲ ਜੁੜੇ ਵਿਸ਼ਿਆਂ ’ਤੇ ਚਰਚਾ ਕੀਤੀ ਗਈ। ਖ਼ਾਸ ਤੌਰ ’ਤੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਅਤੇ ਅਕਾਦਮਿਕ ਪ੍ਰਬੰਧਾਂ ਨਾਲ ਸਬੰਧਤ ਮਾਮਲੇ ਗੱਲਬਾਤ ਦਾ ਅਹਿਮ ਹਿੱਸਾ ਰਹੇ।
ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ। ਇਸ ਕਾਰਨ ਯੂਨੀਵਰਸਿਟੀ ਵਿੱਚ ਨਿਯਮਤ ਵਾਈਸ ਚਾਂਸਲਰ ਦੀ ਨਿਯੁਕਤੀ, ਅਕਾਦਮਿਕ ਪ੍ਰਬੰਧਨ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਸਮੇਤ ਹੋਰ ਮਾਮਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਇਸ ਤੋਂ ਇਲਾਵਾ ਚੰਡੀਗੜ੍ਹ ਦੇ ਬੁਨਿਆਦੀ ਢਾਂਚੇ, ਸਿਹਤ ਅਤੇ ਸਿੱਖਿਆ ਸਹੂਲਤਾਂ, ਨੌਜਵਾਨਾਂ ਲਈ ਮੌਕਿਆਂ ਅਤੇ ਭਵਿੱਖੀ ਵਿਕਾਸ ਯੋਜਨਾਵਾਂ ਬਾਰੇ ਵੀ ਚਰਚਾ ਹੋਈ। ਰਾਜਪਾਲ ਕਟਾਰੀਆ ਵੱਲੋਂ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ ਗਿਆ।
ਮੁਲਾਕਾਤ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਸਬੰਧੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ।
Get all latest content delivered to your email a few times a month.