ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੈਂਬਰਾਂ ਮਿੱਠੂ ਸਿੰਘ ਕਨੇਕੇ ਅਤੇ ਜਸਵੰਤ ਸਿੰਘ ਪੁੜੈਣ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦੋਵਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੁਲਾਕਾਤ ਸਬੰਧੀ 10 ਦਿਨਾਂ ਦੇ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਜਾਣਕਾਰੀ ਮੁਤਾਬਕ ਦੋਵੇਂ SGPC ਮੈਂਬਰਾਂ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ ਅਤੇ ਸੰਗਤ ਨੂੰ ਉਨ੍ਹਾਂ ਤੋਂ ਦੂਰੀ ਬਣਾਈ ਰੱਖਣ ਲਈ ਕਿਹਾ ਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ ਦੋਵਾਂ ਮੈਂਬਰਾਂ ਨੂੰ SGPC ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਤੋਂ ਵੀ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਕਾਰਨਾਂ ਅਤੇ ਇਸ ਦੇ ਮਕਸਦ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਹੋਵੇਗਾ।
ਹੁਣ ਦੋਵਾਂ ਮੈਂਬਰਾਂ ਵੱਲੋਂ ਦਿੱਤੇ ਜਾਣ ਵਾਲੇ ਸਪੱਸ਼ਟੀਕਰਨ ਤੋਂ ਬਾਅਦ ਹੀ ਮਾਮਲੇ ਵਿੱਚ ਅਗਲੀ ਕਾਰਵਾਈ ਬਾਰੇ ਫੈਸਲਾ ਹੋਵੇਗਾ।
Get all latest content delivered to your email a few times a month.