IMG-LOGO
ਹੋਮ ਪੰਜਾਬ: ਜਲੰਧਰ ‘ਚ ਭਾਜਪਾ ਦੀ ਨਸ਼ਾ ਮੁਕਤ ਰੈਲੀ ਦੌਰਾਨ ਦੋ ਵਰਕਰਾਂ...

ਜਲੰਧਰ ‘ਚ ਭਾਜਪਾ ਦੀ ਨਸ਼ਾ ਮੁਕਤ ਰੈਲੀ ਦੌਰਾਨ ਦੋ ਵਰਕਰਾਂ ਦੀ ਮੌਤ, ਕੇਵਲ ਢਿੱਲੋਂ ਨੇ ਮੰਚ ਤੋਂ ਦਿੱਤੀ ਸ਼ਰਧਾਂਜਲੀ

Admin User - Sep 30, 2026 08:05 PM
IMG

ਜਲੰਧਰ ਵਿੱਚ ਭਾਜਪਾ ਵੱਲੋਂ ਕਰਵਾਈ ਗਈ ‘ਨਸ਼ਾ-ਮੁਕਤ’ ਰੈਲੀ ਦੌਰਾਨ ਪਾਰਟੀ ਦੇ ਦੋ ਵਰਕਰਾਂ ਦੀ ਮੌਤ ਹੋ ਗਈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰੈਲੀ ਦੇ ਮੰਚ ਤੋਂ ਦੋਵਾਂ ਵਰਕਰਾਂ ਦੀ ਮੌਤ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

ਪੁਲਿਸ ਮੁਤਾਬਕ ਰੈਲੀ ਵਾਲੀ ਥਾਂ ‘ਤੇ ਸੁਰੱਖਿਆ ਜਾਂਚ ਦੌਰਾਨ ਇੱਕ ਵਰਕਰ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਗੇਟ ਨੇੜੇ ਡਿੱਗ ਪਿਆ। ਮੌਕੇ ‘ਤੇ ਮੌਜੂਦ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਦੇ ਨਾਲ CPR ਦਿੱਤੀ ਅਤੇ ਐਂਬੂਲੈਂਸ ਰਾਹੀਂ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਲੰਧਰ ਦਿਹਾਤੀ ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਇਸੇ ਦੌਰਾਨ ਰੈਲੀ ਵਿੱਚ ਸ਼ਾਮਲ ਇੱਕ ਹੋਰ ਭਾਜਪਾ ਵਰਕਰ ਵਿਨੋਦ ਕੁਮਾਰ ਦੀ ਵੀ ਮੌਤ ਹੋ ਗਈ। ਪੁਲਿਸ ਮੁਤਾਬਕ ਦੂਜੇ ਵਰਕਰ ਦੀ ਮੌਤ ਦੇ ਕਾਰਨਾਂ ਦੀ ਹਾਲੇ ਪੁਸ਼ਟੀ ਨਹੀਂ ਹੋਈ ਅਤੇ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਕੇਵਲ ਸਿੰਘ ਢਿੱਲੋਂ ਨੇ ਦੋਵਾਂ ਮ੍ਰਿਤਕ ਵਰਕਰਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.