ਤਾਜਾ ਖਬਰਾਂ
ਹੁਸ਼ਿਆਰਪੁਰ ਦੇ ਪਿੰਡ ਮੁਰਾਦਪੁਰ ਨੇੜੇ ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕਰੀਬ 50 ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚੇ ਸਵੇਰ ਵੇਲੇ ਸਕੂਲ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਬੱਸ ਦੇ ਅੱਗੇ ਇੱਕ ਸਕੂਟੀ ਆ ਗਈ। ਸਕੂਟੀ ਚਾਲਕ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੱਸ ਡਰਾਈਵਰ ਨੇ ਗੱਡੀ ਨੂੰ ਸੜਕ ਦੇ ਕੰਢੇ ਵੱਲ ਮੋੜ ਦਿੱਤਾ, ਜਿਸ ਕਾਰਨ ਬੱਸ ਸੰਤੁਲਨ ਗੁਆ ਬੈਠੀ ਅਤੇ ਖੇਤਾਂ 'ਚ ਜਾ ਡਿੱਗੀ।
ਚੀਕਾਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਰਾਹਗੀਰ ਅਤੇ ਪਿੰਡ ਵਾਸੀ ਫੌਰਨ ਮੌਕੇ 'ਤੇ ਪਹੁੰਚੇ ਅਤੇ ਬਿਨਾਂ ਸਮਾਂ ਗੁਆਏ ਬੱਸ 'ਚੋਂ ਬੱਚਿਆਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਬੱਚੇ ਨੂੰ ਗੰਭੀਰ ਸੱਟ ਨਹੀਂ ਲੱਗੀ। ਸਿਰਫ਼ 2-3 ਬੱਚਿਆਂ ਨੂੰ ਮਾਮੂਲੀ ਛੋਟਾਂ ਆਈਆਂ ਹਨ।
ਘਟਨਾ ਦੀ ਇਤਲਾਹ ਮਿਲਦਿਆਂ ਹੀ ਸਥਾਨਕ ਪੁਲਿਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.