IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਪੁਲਿਸ ਦਾ ਵੱਡਾ ਐਕਸ਼ਨ: ਗੁਰੂ ਕੀ ਵਡਾਲੀ 'ਚ...

ਅੰਮ੍ਰਿਤਸਰ 'ਚ ਪੁਲਿਸ ਦਾ ਵੱਡਾ ਐਕਸ਼ਨ: ਗੁਰੂ ਕੀ ਵਡਾਲੀ 'ਚ 'ਕਾਸੋ' ਆਪ੍ਰੇਸ਼ਨ, 6 ਸ਼ੱਕੀ ਕਾਬੂ ਤੇ ਨਸ਼ੀਲੇ ਪਦਾਰਥ ਬਰਾਮਦ

Admin User - Oct 03, 2026 11:29 AM
IMG

ਅੰਮ੍ਰਿਤਸਰ: ਸੂਬੇ ਵਿੱਚ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਅੱਜ ਤੜਕੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕੇ ਗੁਰੂ ਕੀ ਵਡਾਲੀ ਵਿਖੇ ਵਿਸ਼ੇਸ਼ 'ਕਾਸੋ' (CASO - ਸਰਚ ਆਪ੍ਰੇਸ਼ਨ) ਚਲਾਇਆ। 100 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀ ਟੀਮ ਨੇ ਪੂਰੇ ਇਲਾਕੇ ਨੂੰ ਘੇਰ ਕੇ ਸਵੇਰੇ 8 ਵਜੇ ਤੱਕ ਚੱਪੇ-ਚੱਪੇ ਦੀ ਤਲਾਸ਼ੀ ਲਈ।


ਇਸ ਵਿਆਪਕ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੇ 06 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੌਕੇ 'ਤੇ ਚੈਕਿੰਗ ਦੌਰਾਨ ਐਕਸਾਈਜ਼ ਅਤੇ ਐੱਨ.ਡੀ.ਪੀ.ਐੱਸ. (NDPS) ਐਕਟ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰਕੇ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ 3 ਸ਼ੱਕੀ ਵਾਹਨ ਵੀ ਕਬਜ਼ੇ 'ਚ ਲਏ ਹਨ, ਜਿਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਪੁਲਿਸ ਟੀਮਾਂ ਨੇ ਮੁੱਖ ਤੌਰ 'ਤੇ ਉਨ੍ਹਾਂ ਸੰਵੇਦਨਸ਼ੀਲ ਪੁਆਇੰਟਾਂ ਅਤੇ ਘਰਾਂ 'ਤੇ ਧਿਆਨ ਕੇਂਦਰਿਤ ਕੀਤਾ, ਜਿਨ੍ਹਾਂ ਬਾਰੇ ਪਹਿਲਾਂ ਤੋਂ ਸ਼ਿਕਾਇਤਾਂ ਜਾਂ ਗੁਪਤ ਜਾਣਕਾਰੀ ਮਿਲੀ ਸੀ। ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਮਦਦਗਾਰਾਂ 'ਤੇ ਸ਼ਿਕੰਜਾ ਕੱਸਣ ਲਈ ਘਰ-ਘਰ ਜਾ ਕੇ ਜਾਂਚ ਕੀਤੀ ਗਈ।


ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਸੀਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨਸ਼ਿਆਂ ਖ਼ਿਲਾਫ਼ 'ਜ਼ੀਰੋ ਟਾਲਰੈਂਸ' ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਰਫ਼ ਰੋਜ਼ਾਨਾ ਵਿਕਰੀ ਕਰਨ ਵਾਲਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਨਸ਼ਿਆਂ ਦੀ ਮੁੱਖ ਸਪਲਾਈ ਚੇਨ (Supply Chain) ਅਤੇ ਇਸ ਦੇ ਸਰਗਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਅਚਨਚੇਤ 'ਕਾਸੋ' ਆਪ੍ਰੇਸ਼ਨ ਜਾਰੀ ਰਹਿਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.