IMG-LOGO
ਹੋਮ ਪੰਜਾਬ: ਵੱਡੀ ਖਬਰ:- Gay ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰਕੇ ਕਤਲ

ਵੱਡੀ ਖਬਰ:- Gay ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰਕੇ ਕਤਲ

Admin User - Oct 03, 2026 08:15 PM
IMG

ਅੰਮ੍ਰਿਤਸਰ ਵਿੱਚ ਪੰਜਾਬੀ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੈਡ ਸੰਧੂ, ਜਿਨ੍ਹਾਂ ਦਾ ਪੂਰਾ ਨਾਂ ਮਧੁਨ ਸੂਦਨ ਸੰਧੂਹੈ, ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਗੋਲੀਆਂ ਲੱਗਣ ਕਾਰਨ ਉਹ ਸੜਕ ’ਤੇ ਡਿੱਗ ਗਏ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਹਾਲਾਂਕਿ ਹਮਲੇ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.