IMG-LOGO
ਹੋਮ ਪੰਜਾਬ, ਰਾਸ਼ਟਰੀ, ਭਾਰਤ ਵੱਲੋਂ ਪਾਕਿਸਤਾਨੀ ਡਿਪਲੋਮੈਟ ਨੂੰ ਤਲਬ ਕਰਕੇ ਘੁਸਪੈਠ 'ਤੇ ਸਖ਼ਤ...

ਭਾਰਤ ਵੱਲੋਂ ਪਾਕਿਸਤਾਨੀ ਡਿਪਲੋਮੈਟ ਨੂੰ ਤਲਬ ਕਰਕੇ ਘੁਸਪੈਠ 'ਤੇ ਸਖ਼ਤ ਵਿਰੋਧ ਦਰਜ; ਪਾਕਿਸਤਾਨ ਦੇ ਦੋਸ਼ਾਂ ਨੂੰ ਨਕਾਰਿਆ

Admin User - Oct 04, 2026 10:40 AM
IMG

ਭਾਰਤ ਨੇ ਪਾਕਿਸਤਾਨ ਵੱਲੋਂ ਸੀਮਾ ਪਾਰ ਤੋਂ ਹੁੰਦੀ ਗੈਰ-ਕਾਨੂੰਨੀ ਘੁਸਪੈਠ ਵਿੱਚ 'ਲਗਾਤਾਰ ਮਦਦ' ਕੀਤੇ ਜਾਣ 'ਤੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤ ਨੇ ਸ਼ਨੀਵਾਰ ਨੂੰ ਪਾਕਿਸਤਾਨੀ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼ (ਪ੍ਰਭਾਰੀ) ਸਾਦ ਵਰਾਇਚ ਨੂੰ ਤਲਬ ਕੀਤਾ। ਭਾਰਤ ਨੇ ਇਹ ਕਦਮ ਪਾਕਿਸਤਾਨ ਵੱਲੋਂ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਪ੍ਰਭਾਰੀ ਨੂੰ ਤਲਬ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਚੁੱਕਿਆ। ਪਾਕਿਸਤਾਨ ਨੇ ਭਾਰਤੀ ਰਾਜਦੂਤ ਨੂੰ ਤਲਬ ਕਰਕੇ ਭਾਰਤੀ ਸੀਮਾ ਸੁਰੱਖਿਆ ਬਲ (BSF) ਦੀ ਕਾਰਵਾਈ 'ਚ ਦੋ ਵਿਅਕਤੀਆਂ ਦੇ ਮਾਰੇ ਜਾਣ 'ਤੇ "ਸਖ਼ਤ ਵਿਰੋਧ" ਦਰਜ ਕਰਵਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਉਹ "ਆਮ ਨਾਗਰਿਕ" ਸਨ।


ਅਧਿਕਾਰੀਆਂ ਨੇ ਦੱਸਿਆ ਸੀ ਕਿ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਦੋ ਸ਼ੱਕੀ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸੀਮਾ ਪਾਰ ਤੋਂ ਗੈਰ-ਕਾਨੂੰਨੀ ਘੁਸਪੈਠ ਵਿੱਚ ਲਗਾਤਾਰ ਮਦਦ ਕੀਤੇ ਜਾਣ 'ਤੇ ਭਾਰਤ ਦਾ ਸਖ਼ਤ ਵਿਰੋਧ ਦਰਜ ਕਰਵਾਉਣ ਲਈ ਪਾਕਿਸਤਾਨੀ ਹਾਈ ਕਮਿਸ਼ਨ ਦੇ ਪ੍ਰਭਾਰੀ ਨੂੰ ਸਮਨ ਭੇਜਿਆ ਗਿਆ ਸੀ।


ਮੰਤਰਾਲੇ ਨੇ ਕਿਹਾ, "ਭਾਰਤ ਨੇ 2 ਅਕਤੂਬਰ ਨੂੰ ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਵਾਪਰੀ ਇੱਕ ਘਟਨਾ ਨੂੰ ਲੈ ਕੇ ਲਗਾਏ ਗਏ ਬੇਬੁਨਿਆਦ ਅਤੇ ਮੰਦਭਾਗੀ ਦੋਸ਼ਾਂ ਨੂੰ ਵੀ ਸਪੱਸ਼ਟ ਤੌਰ 'ਤੇ ਖਾਰਜ ਕਰ ਦਿੱਤਾ ਹੈ।"


ਵਿਦੇਸ਼ ਮੰਤਰਾਲੇ ਅਨੁਸਾਰ ਪਾਕਿਸਤਾਨੀ ਪੱਖ ਨੂੰ ਦੱਸਿਆ ਗਿਆ ਕਿ ਤਿੰਨ ਵਿਅਕਤੀ ਭਾਰਤੀ ਖੇਤਰ ਵਿੱਚ ਦਾਖਲ ਹੋਏ ਸਨ ਅਤੇ ਬੀ.ਐੱਸ.ਐੱਫ. ਵੱਲੋਂ ਪਾਕਿਸਤਾਨ ਵਾਪਸ ਜਾਣ ਦੀਆਂ ਬਾਰ-ਬਾਰ ਚੇਤਾਵਨੀਆਂ ਦੇਣ ਦੇ ਬਾਵਜੂਦ ਉਹ ਸਰਹੱਦੀ ਕੰਢਿਆਲੀ ਤਾਰ ਵੱਲ ਵਧਦੇ ਰਹੇ। ਮੰਤਰਾਲੇ ਨੇ ਕਿਹਾ, "ਉਨ੍ਹਾਂ ਤੋਂ ਤੁਰੰਤ ਸੁਰੱਖਿਆ ਖ਼ਤਰਾ ਪੈਦਾ ਹੋਣ ਕਾਰਨ ਬੀ.ਐੱਸ.ਐੱਫ. ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਪਈ। ਇਹ ਘਟਨਾ ਪਾਕਿਸਤਾਨ ਤੋਂ ਸਰਗਰਮ ਹਥਿਆਰਬੰਦ ਨਸ਼ਾ ਤਸਕਰ ਗਿਰੋਹਾਂ ਵੱਲੋਂ ਵਾਰ-ਵਾਰ ਸਰਹੱਦ ਪਾਰ ਕਰਨ ਦੇ ਸਪੱਸ਼ਟ ਤਰੀਕੇ ਨੂੰ ਦਰਸਾਉਂਦੀ ਹੈ।"


ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਪਾਕਿਸਤਾਨ ਸਰਕਾਰ ਨੂੰ ਸੀਮਾ ਪਾਰ ਘੁਸਪੈਠ, ਨਸ਼ਾ ਤਸਕਰੀ ਦੀਆਂ ਇਨ੍ਹਾਂ ਗਤੀਵਿਧੀਆਂ ਅਤੇ ਇਹਨਾਂ ਵਿੱਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਮਿਲੀਭੁਗਤ ਦੀ ਜਾਂਚ ਕਰਨ ਅਤੇ ਉਚਿਤ ਸੁਧਾਰਾਤਮਕ ਕਦਮ ਚੁੱਕਣ ਲਈ ਕਿਹਾ ਗਿਆ ਹੈ।"


ਮੰਤਰਾਲੇ ਨੇ ਅੱਗੇ ਦੱਸਿਆ ਕਿ ਪਾਕਿਸਤਾਨ ਨੂੰ "ਅੰਤਰਰਾਸ਼ਟਰੀ ਸਰਹੱਦ ਦੀ ਪਵਿੱਤਰਤਾ ਦਾ ਸਤਿਕਾਰ ਕਰਨ, ਸੰਬੰਧਿਤ ਦੁਵੱਲੇ ਪ੍ਰਬੰਧਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਆਪਣੇ ਸੁਰੱਖਿਆ ਬਲਾਂ ਨੂੰ ਆਪਣੀ ਵਾਲੇ ਪਾਸਿਓਂ ਅਣਅਧਿਕਾਰਤ ਆਵਾਜਾਈ ਰੋਕਣ ਲਈ ਪ੍ਰਭਾਵਸ਼ਾਲੀ ਕੰਟਰੋਲ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਅਤੇ ਅਜਿਹੀਆਂ ਘਟਨਾਵਾਂ ਦੇ ਦੋਹਰਾਓ ਨੂੰ ਰੋਕਣ ਲਈ ਠੋਸ ਕਦਮ ਚੁੱਕਣ" ਲਈ ਵੀ ਕਿਹਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.