IMG-LOGO
ਹੋਮ ਰਾਸ਼ਟਰੀ, ਖੇਡਾਂ, ਸੌਰਭ ਚੌਧਰੀ ਦਾ ਰਿਕਾਰਡ ਧਵੱਸ: ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ,...

ਸੌਰਭ ਚੌਧਰੀ ਦਾ ਰਿਕਾਰਡ ਧਵੱਸ: ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ, ਏਸ਼ੀਅਨ ਗੇਮਜ਼ 'ਚ ਸੋਨਾ ਜਿੱਤਣ ਵਾਲੇ ਸਭ ਤੋਂ ਨੌਜਵਾਨ ਭਾਰਤੀ ਖਿਡਾਰੀ

Admin User - Oct 04, 2026 01:55 PM
IMG

ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਆਪਣੇ ਨਾਂ ਕਰ ਲਿਆ ਹੈ। ਹਾਈ-ਵੋਲਟੇਜ ਫਾਈਨਲ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਚਿਰ-ਪ੍ਰਤੀਦੰਦੀ ਪਾਕਿਸਤਾਨ ਨੂੰ 19 ਦੌੜਾਂ ਦੇ ਫਰਕ ਨਾਲ ਮਾਤ ਦਿੱਤੀ। ਇਸ ਇਤਿਹਾਸਕ ਜਿੱਤ ਦੇ ਨਾਲ ਹੀ ਭਾਰਤੀ ਟੀਮ ਦੇ 15 ਸਾਲਾ ਯੂਥ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਵੈਭਵ ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਸੋਨ ਤਗ਼ਮਾ ਜਿੱਤਣ ਵਾਲਾ ਸਭ ਤੋਂ ਘੱਟ ਉਮਰ ਦਾ ਭਾਰਤੀ ਅਥਲੀਟ ਬਣ ਗਿਆ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਨਿਸ਼ਾਨੇਬਾਜ਼ ਸੌਰਭ ਚੌਧਰੀ ਦੇ ਨਾਂ ਸੀ, ਜਿਸ ਨੇ 2018 ਵਿੱਚ 16 ਸਾਲ ਦੀ ਉਮਰ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ ਸੀ।


ਏਸ਼ੀਆਈ ਖੇਡਾਂ ਦੇ ਕੁਆਰਟਰ ਫਾਈਨਲ ਮੈਚ ਦੇ ਮੀਂਹ ਕਾਰਨ ਧੋਤੇ ਜਾਣ ਤੋਂ ਬਾਅਦ, ਭਾਰਤੀ ਟੀਮ ਨੇ ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ 124 ਦੌੜਾਂ ਦੇ ਬਹੁਤ ਵੱਡੇ ਅੰਤਰ ਨਾਲ ਹਰਾ ਕੇ ਫਾਈਨਲ ਦਾ ਟਿਕਟ ਕਟਵਾਇਆ ਸੀ। ਫਾਈਨਲ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਅਭਿਸ਼ੇਕ ਸ਼ਰਮਾ ਅਤੇ ਵੈਭਵ ਸੂਰਿਆਵੰਸ਼ੀ ਨੇ ਤੇਜ਼ ਸ਼ੁਰੂਆਤ ਦਿਵਾਈ ਅਤੇ ਪਹਿਲੇ ਦੋ ਓਵਰਾਂ ਵਿੱਚ ਹੀ 28 ਦੌੜਾਂ ਜੋੜ ਦਿੱਤੀਆਂ। ਵੈਭਵ ਨੇ 9 ਗੇਂਦਾਂ ਵਿੱਚ 2 ਛੱਕਿਆਂ ਦੀ ਮਦਦ ਨਾਲ 15 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ, ਹਾਲਾਂਕਿ ਉਹ ਸੈਮ ਅਯੂਬ ਦੀ ਗੇਂਦ 'ਤੇ ਵੱਡਾ ਸ਼ਾਟ ਲਗਾਉਣ ਦੇ ਚੱਕਰ ਵਿੱਚ ਕੈਚ ਆਊਟ ਹੋ ਗਿਆ। ਵੈਭਵ ਨੇ ਪੂਰੇ ਟੂਰਨਾਮੈਂਟ ਦੇ ਦੋ ਮੈਚਾਂ ਵਿੱਚ 26.50 ਦੀ ਔਸਤ ਨਾਲ ਕੁੱਲ 53 ਦੌੜਾਂ ਬਣਾਈਆਂ।


ਏਸ਼ੀਅਨ ਗੇਮਜ਼ ਵਿੱਚ ਸੁਨਹਿਰੀ ਜਿੱਤ ਦਰਜ ਕਰਨ ਤੋਂ ਬਾਅਦ ਭਾਰਤੀ ਟੀਮ ਹੁਣ ਵੈਸਟਇੰਡੀਜ਼ ਵਿਰੁੱਧ 5 ਮੈਚਾਂ ਦੀ ਟੀ-20 ਲੜੀ 'ਚ ਭਿੜੇਗੀ। ਸੀਰੀਜ਼ ਦਾ ਪਹਿਲਾ ਮੈਚ 6 ਅਕਤੂਬਰ ਨੂੰ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਲੜੀ ਵਿੱਚ ਵੈਭਵ ਸੂਰਿਆਵੰਸ਼ੀ ਕੋਲ ਭਾਰਤੀ ਪਲੇਇੰਗ ਇਲੈਵਨ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਦਾ ਸੁਨਹਿਰੀ ਮੌਕਾ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.