IMG-LOGO
ਹੋਮ ਪੰਜਾਬ: ਲੰਡਨ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਰਾਜਾ ਵੜਿੰਗ: "ਨਾ ਨਿਰਾਸ਼...

ਲੰਡਨ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਰਾਜਾ ਵੜਿੰਗ: "ਨਾ ਨਿਰਾਸ਼ ਹਾਂ, ਨਾ ਹਤਾਸ਼"; ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ, ਪਰਗਟ ਸਿੰਘ ਨੂੰ ਦਿੱਤੀ ਵਧਾਈ

Admin User - Oct 04, 2026 02:41 PM
IMG

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੇ ਬਘੇਲ ਨੂੰ ਅਸਾਮ ਦੇ ਨਵੇਂ ਪਾਰਟੀ ਇੰਚਾਰਜ ਵਜੋਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਵੀ ਫ਼ੋਨ 'ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।


ਪਾਰਟੀ ਤੋਂ ਨਰਾਜ਼ ਹੋ ਕੇ ਲੰਡਨ ਜਾਣ ਬਾਰੇ ਚੱਲ ਰਹੀਆਂ ਅਫ਼ਵਾਹਾਂ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸਾਬਕਾ ਪ੍ਰਧਾਨ ਨੇ ਕਿਹਾ, "ਲੋਕਾਂ ਨੂੰ ਜੋ ਸੋਚਣਾ ਹੈ ਸੋਚਣ ਦਿਓ, ਮੈਂ ਬਿਲਕੁਲ ਵੀ ਨਿਰਾਸ਼ ਜਾਂ ਹਤਾਸ਼ ਨਹੀਂ ਹਾਂ।" ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਮਹਿਜ਼ ਆਪਣੇ ਪਰਿਵਾਰ ਅਤੇ ਪੁੱਤਰ ਨਾਲ ਕੁੱਝ ਨਿੱਜੀ ਸਮਾਂ ਬਿਤਾਉਣ ਲਈ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਦੌਰੇ ਨੂੰ ਸਿਆਸੀ ਨਰਾਜ਼ਗੀ ਨਾਲ ਜੋੜ ਕੇ ਦੇਖਣਾ ਬਿਲਕੁਲ ਗਲਤ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.