IMG-LOGO
ਹੋਮ ਪੰਜਾਬ: ਭਾਜਪਾ ਵੱਲੋਂ ਗੁਰਦਰਸ਼ਨ ਸਿੰਘ ਸੈਣੀ ਨੂੰ ਵੱਡੀ ਜ਼ਿੰਮੇਵਾਰੀ, OBC ਮੋਰਚਾ...

ਭਾਜਪਾ ਵੱਲੋਂ ਗੁਰਦਰਸ਼ਨ ਸਿੰਘ ਸੈਣੀ ਨੂੰ ਵੱਡੀ ਜ਼ਿੰਮੇਵਾਰੀ, OBC ਮੋਰਚਾ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ

Admin User - Oct 04, 2026 07:08 PM
IMG

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਦਿਆਂ OBC ਮੋਰਚਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਤਹਿਤ ਡੇਰਾਬੱਸੀ ਹਲਕੇ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੂੰ OBC ਮੋਰਚਾ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਵੱਲੋਂ ਕੀਤੇ ਗਏ ਇਸ ਸੰਗਠਨਾਤਮਕ ਵਿਸਥਾਰ ਵਿੱਚ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਭੂਮਿਕਾ ਰਹੀ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਡੇਰਾਬੱਸੀ ਸਮੇਤ ਪੰਜਾਬ ਭਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ।

ਗੁਰਦਰਸ਼ਨ ਸਿੰਘ ਸੈਣੀ ਲੰਮੇ ਸਮੇਂ ਤੋਂ ਡੇਰਾਬੱਸੀ ਹਲਕੇ ਵਿੱਚ ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਮੁਤਾਬਕ OBC ਮੋਰਚੇ ਵਿੱਚ ਉਨ੍ਹਾਂ ਨੂੰ ਮਿਲੀ ਇਹ ਜ਼ਿੰਮੇਵਾਰੀ ਭਾਜਪਾ ਦੀ ਪੱਛੜੀਆਂ ਸ਼੍ਰੇਣੀਆਂ ਤੱਕ ਪਹੁੰਚ ਨੂੰ ਹੋਰ ਮਜ਼ਬੂਤ ਕਰ ਸਕਦੀ ਹੈ।

ਨਿਯੁਕਤੀ ਤੋਂ ਬਾਅਦ ਗੁਰਦਰਸ਼ਨ ਸਿੰਘ ਸੈਣੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ OBC ਭਾਈਚਾਰੇ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਲਈ ਉਨ੍ਹਾਂ ਦੇ ਯਤਨ ਸ਼ਲਾਘਾਯੋਗ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.