ਤਾਜਾ ਖਬਰਾਂ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਸਦੀਆਂ ਤੋਂ ਬਹਾਦਰੀ, ਕੁਰਬਾਨੀ, ਮਿਹਨਤ ਅਤੇ ਚੜ੍ਹਦੀ ਕਲਾ ਦੀ ਮਿਸਾਲ ਰਹੀ ਹੈ। ਪੰਜਾਬੀਆਂ ਨੇ ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੀ ਸੁਰੱਖਿਆ, ਖੇਤੀਬਾੜੀ ਅਤੇ ਆਰਥਿਕ ਵਿਕਾਸ ਤੱਕ ਹਰ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਮੁਤਾਬਕ ਜਿਹੜੀਆਂ ਕੌਮਾਂ ਆਪਣੀ ਸੱਭਿਆਚਾਰਕ ਪਛਾਣ ਅਤੇ ਇਤਿਹਾਸ ਨੂੰ ਸੰਭਾਲ ਕੇ ਰੱਖਦੀਆਂ ਹਨ, ਉਹ ਆਪਣੀ ਵਿਲੱਖਣ ਪਛਾਣ ਨੂੰ ਕਾਇਮ ਰੱਖਦੀਆਂ ਹਨ।
ਮੁੱਖ ਮੰਤਰੀ ਨੇ ਸਿੱਖ ਗੁਰੂ ਸਾਹਿਬਾਨ ਤੋਂ ਮਿਲੀ ਕੁਰਬਾਨੀ ਅਤੇ ਬਹਾਦਰੀ ਦੀ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਜ਼ੁਲਮ ਅਤੇ ਅਨਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਆਜ਼ਾਦੀ ਅੰਦੋਲਨ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦਾ ਯੋਗਦਾਨ ਬੇਮਿਸਾਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਸਰਹੱਦਾਂ ਦੀ ਰਾਖੀ ਤੋਂ ਲੈ ਕੇ ਦੇਸ਼ ਦੀ ਆਰਥਿਕ ਤਰੱਕੀ ਤੱਕ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪਾਏ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਾਲ ਵੀ ਸੂਬਾ ਕੌਮੀ ਅਨਾਜ ਭੰਡਾਰ ਵਿੱਚ ਲਗਭਗ 180 ਲੱਖ ਮੀਟ੍ਰਿਕ ਟਨ ਝੋਨਾ ਦੇਣ ਲਈ ਤਿਆਰ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ, ਸੱਭਿਆਚਾਰ, ਕੁਰਬਾਨੀਆਂ ਅਤੇ ਪ੍ਰਾਪਤੀਆਂ ਹਰ ਪੰਜਾਬੀ ਲਈ ਮਾਣ ਦਾ ਵਿਸ਼ਾ ਹਨ ਅਤੇ ਇਸ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
Get all latest content delivered to your email a few times a month.