ਤਾਜਾ ਖਬਰਾਂ
ਚੰਡੀਗੜ੍ਹ : ਸੁਪਰੀਮ ਕੋਰਟ ਅੱਜ ਯਾਨੀ 5 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਤੇ SIR ਨਾਲ ਜੁੜੀਆਂ ਦੋ ਪਟੀਸ਼ਨਾਂ ਤੇ ਸੁਣਵਾਈ ਕਰੇਗਾ। ਇੱਕ ਪਟੀਸ਼ਨ 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਕੰਮਕਾਜ 'ਤੇ ਸਵਾਲ ਉਠਾਏ ਗਏ ਹਨ। ਅਜਿਹੇ 'ਚ ਸੁਪਰੀਮ ਕੋਰਟ 'ਚ CEC ਤੇ ਹੋਰ ਲੋਕਾਂ ਖ਼ਿਲਾਫ਼ SIT ਜਾਂਚ ਕਰਵਾਉਣ ਦੀ ਮੰਗ ਵੀ ਇਸ ਪਟੀਸ਼ਨ 'ਚ ਸ਼ਾਮਲ ਹੈ। ਇਸ ਦੇ ਨਾਲ ਹੀ ਦੂਜੀ ਪਟੀਸ਼ਨ 'ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਗੈਰ-ਕਾਨੂੰਨੀ ਐਲਾਨਣ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਤੇ ਜਸਟਿਸ ਜੌਇਮਾਲਿਆ ਬਾਗਚੀ ਤੇ ਵੀ. ਮੋਹਨਾ ਦੀ ਬੈਂਚ ਕਰੇਗੀ।
ਪਟਨਾ ਦੇ ਰਾਕੇਸ਼ ਕੁਮਾਰ ਸਿੰਘ ਦੀ ਪਟੀਸ਼ਨ 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਦੋ ਹੋਰ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ, ਵਿਵੇਕ ਜੋਸ਼ੀ ਵਿਚਕਾਰ ਮਤਭੇਦ ਤੇ ਉਨ੍ਹਾਂ ਦੀਆਂ ਇਤਰਾਜ਼ਾਂ ਬਾਰੇ ਦੱਸਿਆ ਗਿਆ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੰਵਿਧਾਨ ਦਾ ਆਰਟੀਕਲ 324(1) ਚੋਣਾਂ ਦੀ ਨਿਗਰਾਨੀ ਤੇ ਨਿਯੰਤਰਣ ਦਾ ਕੰਮ ਇਕੱਲੇ ਮੁੱਖ ਚੋਣ ਕਮਿਸ਼ਨਰ ਨੂੰ ਨਹੀਂ ਦਿੰਦਾ, ਸਗੋਂ ਪੂਰੇ ਚੋਣ ਕਮਿਸ਼ਨ ਨੂੰ ਦਿੰਦਾ ਹੈ।
Get all latest content delivered to your email a few times a month.