IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ CM ਭਗਵੰਤ ਮਾਨ ਵੱਲੋਂ...

ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ CM ਭਗਵੰਤ ਮਾਨ ਵੱਲੋਂ ਸਵਾਗਤ, ਅਹਿਮ ਮੁੱਦਿਆਂ 'ਤੇ ਹੋਈ ਚਰਚਾ

Admin User - Oct 06, 2026 01:13 PM
IMG

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਅੱਜ ਚੰਡੀਗੜ੍ਹ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਗੁਲਦਸਤਾ ਭੇਂਟ ਕੀਤਾ। ਇਸ ਦੌਰਾਨ ਦੋਵਾਂ ਵਿਚਾਲੇ ਪੰਜਾਬ ਅਤੇ ਦੇਸ਼ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਸਾਰਥਕ ਚਰਚਾ ਹੋਈ। ਆਮ ਆਦਮੀ ਪਾਰਟੀ ਪੰਜਾਬ ਨੇ ਐਕਸ (X) 'ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।


ਦਰਅਸਲ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਿੰਨ ਦਿਨਾ ਹਿਮਾਚਲ ਦੌਰੇ 'ਤੇ ਬਿਲਾਸਪੁਰ ਜਾ ਰਹੇ ਹਨ। ਰਾਸ਼ਟਰਪਤੀ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਦੇ ਪਹਿਲੇ ਕਾਨਵੋਕੇਸ਼ਨ (ਦੀਕਸ਼ਾਂਤ ਸਮਾਰੋਹ) ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਰਾਸ਼ਟਰਪਤੀ 91 ਡਾਕਟਰਾਂ ਅਤੇ ਪੈਰਾਮੈਡੀਕਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.