IMG-LOGO
ਹੋਮ ਪੰਜਾਬ: ਅੰਮ੍ਰਿਤਸਰ ‘ਚ 11 ਅਕਤੂਬਰ ਨੂੰ ਦੌੜੇਗਾ ਪੰਜਾਬ, 5 ਕਿਲੋਮੀਟਰ ਮੈਰਾਥਨ...

ਅੰਮ੍ਰਿਤਸਰ ‘ਚ 11 ਅਕਤੂਬਰ ਨੂੰ ਦੌੜੇਗਾ ਪੰਜਾਬ, 5 ਕਿਲੋਮੀਟਰ ਮੈਰਾਥਨ ਲਈ ‘ਆਪ’ ਯੂਥ ਵਿੰਗ ਨੇ ਵਿੱਢੀਆਂ ਤਿਆਰੀਆਂ

Admin User - Oct 06, 2026 09:06 PM
IMG

ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਹੋਣ ਵਾਲੀ 5 ਕਿਲੋਮੀਟਰ ਮੈਰਾਥਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ‘ਆਪ’ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਪਾਰਟੀ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਮਾਗਮ ਬਾਰੇ ਜਾਣਕਾਰੀ ਸਾਂਝੀ ਕੀਤੀ।

ਆਗੂਆਂ ਮੁਤਾਬਕ ਮੈਰਾਥਨ ਰਣਜੀਤ ਐਵੀਨਿਊ ਸਥਿਤ ਕੁਲਚਾ ਲੈਂਡ ਵਾਲੇ ਟੀ-ਪੁਆਇੰਟ ਤੋਂ ਸ਼ੁਰੂ ਹੋਵੇਗੀ। ਇਸ ਦਾ ਮਕਸਦ ਬੱਚਿਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਹਰ ਵਰਗ ਨੂੰ ਸਿਹਤਮੰਦ ਜੀਵਨ ਅਤੇ ਖੇਡਾਂ ਨਾਲ ਜੋੜਨਾ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸਮੇਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਖੇਡ ਸਮਾਗਮਾਂ ਨੂੰ ਇਸ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ।

ਹਾਕੀ ਟੀਮ ਦੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ਮੌਕੇ ਆਪਣੀ ਗੈਰ-ਹਾਜ਼ਰੀ ਬਾਰੇ ਪੁੱਛੇ ਸਵਾਲ ’ਤੇ ਈ.ਟੀ.ਓ. ਨੇ ਕਿਹਾ ਕਿ ਭਾਰਤੀ ਟੀਮ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਖਿਡਾਰੀਆਂ ਨੂੰ ਫੋਨ ਕਰਕੇ ਵਧਾਈ ਦਿੱਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਹ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਜਰਮਨਜੀਤ ਸਿੰਘ ਰਸੂਲਪੁਰ ਸਮੇਤ ਖਿਡਾਰੀਆਂ ਦੇ ਲਗਾਤਾਰ ਸੰਪਰਕ ਵਿੱਚ ਹਨ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਮੋਹਾਲੀ, ਜਲੰਧਰ ਅਤੇ ਬਠਿੰਡਾ ਵਿੱਚ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਮੈਰਾਥਨ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਹੋਈ ਦੌੜ ਦੌਰਾਨ 20 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਹੋਈ ਸੀ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ 11 ਅਕਤੂਬਰ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਲਾਲਪੁਰਾ ਅਨੁਸਾਰ ਮੈਰਾਥਨ ਵਿੱਚ ਹਿੱਸਾ ਲੈਣ ਲਈ QR ਕੋਡ ਰਾਹੀਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਭਾਗੀਦਾਰਾਂ ਨੂੰ ਮੁਫ਼ਤ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ, ਜਦਕਿ ਵੱਖ-ਵੱਖ ਸ਼੍ਰੇਣੀਆਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਲਈ ਇਨਾਮ ਵੀ ਰੱਖੇ ਗਏ ਹਨ।

ਇਸ ਮੌਕੇ ਕਿਸਾਨ ਆਗੂ ਅਤੇ ਅਦਾਕਾਰਾ ਸੋਨੀਆ ਮਾਨ ਨੇ ਵੀ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡ ਮੈਦਾਨਾਂ ਦੇ ਵਿਕਾਸ, ਖੇਡ ਸਾਜ਼ੋ-ਸਾਮਾਨ ਦੀ ਉਪਲਬਧਤਾ ਅਤੇ ਖਿਡਾਰੀਆਂ ਨੂੰ ਨੌਕਰੀਆਂ ਤੇ ਇਨਾਮ ਦੇਣ ਵਰਗੇ ਕੰਮ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.