IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਜਲੰਧਰ ‘ਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 2 SFJ ਕਾਰਕੁਨ...

ਜਲੰਧਰ ‘ਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 2 SFJ ਕਾਰਕੁਨ ਕਾਬੂ, ਅੰਬੇਡਕਰ ਬੁੱਤ ਦੀ ਭੰਨਤੋੜ ਦਾ ਵੀ ਖੁਲਾਸਾ

Admin User - Oct 08, 2026 06:58 PM
IMG

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਦੋਵਾਂ ਨੇ ਜਲੰਧਰ ਦੇ ਰੈੱਡ ਕਰਾਸ ਭਵਨ ਦੀ ਕੰਧ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਸਨ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ, ਦੋਵੇਂ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਦੋਵਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ ਅਤੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤੇ ਐਨ.ਡੀ.ਪੀ.ਐਸ. ਐਕਟ ਸਮੇਤ ਵੱਖ-ਵੱਖ ਮਾਮਲੇ ਦਰਜ ਹਨ। ਵਾਰਦਾਤ ਲਈ ਵਰਤਿਆ ਗਿਆ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ।

ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਨੇ ਦੱਸਿਆ ਕਿ 29 ਸਤੰਬਰ ਨੂੰ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲਣ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਡੀਸੀਪੀ ਸਿਟੀ ਆਦਿਤਿਆ ਐਸ. ਵਾਰੀਅਰ ਅਤੇ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਜਾਂਚ ਕਰਦਿਆਂ ਦੋਵਾਂ ਨੂੰ ਕਾਬੂ ਕੀਤਾ।

ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜੇ ਪਿੰਡ ਬਾੜੀਆਂ ਕਲਾਂ ਵਿੱਚ 14-15 ਸਤੰਬਰ ਦੀ ਦਰਮਿਆਨੀ ਰਾਤ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੀ ਗੱਲ ਵੀ ਕਬੂਲ ਕੀਤੀ ਹੈ। ਇਸ ਘਟਨਾ ਸਬੰਧੀ ਚੱਬੇਵਾਲ ਥਾਣੇ ਵਿੱਚ ਪਹਿਲਾਂ ਹੀ ਐਫਆਈਆਰ ਦਰਜ ਹੈ।

ਜਲੰਧਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁਲਿਸ ਮੁਤਾਬਕ ਰਿਮਾਂਡ ਦੌਰਾਨ ਇਸ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਅਤੇ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.