IMG-LOGO
ਹੋਮ ਪੰਜਾਬ: ਫਿਰੋਜ਼ਪੁਰ ਦੇ ਜੀਰਾ ‘ਚ ਦਿਨ-ਦਿਹਾੜੇ ਗੋਲੀਆਂ ਦੀ ਗੂੰਜ! ਸਵਿਫਟ ਤੇ...

ਫਿਰੋਜ਼ਪੁਰ ਦੇ ਜੀਰਾ ‘ਚ ਦਿਨ-ਦਿਹਾੜੇ ਗੋਲੀਆਂ ਦੀ ਗੂੰਜ! ਸਵਿਫਟ ਤੇ ਥਾਰ ਸਵਾਰਾਂ ਦੀ ਫਾਇਰਿੰਗ ਦੌਰਾਨ ਬੇਕਸੂਰ ਬਜ਼ੁਰਗ ਦੀ ਮੌਤ

Admin User - Oct 14, 2026 09:41 PM
IMG

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਵਿੱਚ ਬੁੱਧਵਾਰ ਸ਼ਾਮ ਨੂੰ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਇੱਕ ਬਜ਼ੁਰਗ ਰਾਹਗੀਰ ਦੀ ਮੌਤ ਹੋ ਗਈ। ਇਹ ਘਟਨਾ ਪੁਰਾਣੀ ਤਲਵੰਡੀ ਰੋਡ ’ਤੇ ਵਾਪਰੀ, ਜਿੱਥੇ ਸਵਿਫਟ ਕਾਰ ਅਤੇ ਥਾਰ ਗੱਡੀ ਵਿੱਚ ਸਵਾਰ ਵਿਅਕਤੀਆਂ ਨੇ ਇੱਕ-ਦੂਜੇ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉੱਥੋਂ ਲੰਘ ਰਹੇ ਬਜ਼ੁਰਗ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 60 ਸਾਲਾ ਬਸੰਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਲਹਿਰਾ ਰੋਹੀ ਦਾ ਰਹਿਣ ਵਾਲਾ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਬਸੰਤ ਸਿੰਘ ਦਾ ਦੋਵਾਂ ਗੁੱਟਾਂ ਨਾਲ ਕੋਈ ਸਬੰਧ ਨਹੀਂ ਸੀ ਅਤੇ ਉਹ ਸਿਰਫ਼ ਰਾਹਗੀਰ ਵਜੋਂ ਉੱਥੋਂ ਲੰਘ ਰਿਹਾ ਸੀ।

ਜਾਣਕਾਰੀ ਮੁਤਾਬਕ, ਸ਼ਾਮ ਕਰੀਬ 5 ਵਜੇ ਦੋਵੇਂ ਗੱਡੀਆਂ ਸੜਕ ’ਤੇ ਜਾ ਰਹੀਆਂ ਸਨ, ਜਦੋਂ ਉਨ੍ਹਾਂ ਵਿੱਚ ਸਵਾਰ ਵਿਅਕਤੀਆਂ ਨੇ ਆਪਸ ਵਿੱਚ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਗੋਲੀ ਬਸੰਤ ਸਿੰਘ ਦੇ ਪੇਟ ਵਿੱਚ ਲੱਗੀ। ਘਟਨਾ ਤੋਂ ਬਾਅਦ ਦੋਵੇਂ ਗੱਡੀਆਂ ਵਿੱਚ ਸਵਾਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।

ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਜੀਰਾ ਪੁਲਿਸ ਥਾਣੇ ਦੇ ਸਬ-ਇੰਸਪੈਕਟਰ ਸਤਵੰਤ ਸਿੰਘ ਅਨੁਸਾਰ, ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.