IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਕਤਲ ਕੇਸ 'ਚ ਪੁਲਿਸ ਦੀ ਕਾਰਵਾਈ ਤੇਜ਼, ਮਾਨਸਾ...

ਪਰਵਿੰਦਰ ਝੋਟਾ ਕਤਲ ਕੇਸ 'ਚ ਪੁਲਿਸ ਦੀ ਕਾਰਵਾਈ ਤੇਜ਼, ਮਾਨਸਾ ਮੈਡੀਕਲ ਸਟੋਰ ਸੀਲ; ਮੁੱਖ ਮੁਲਜ਼ਮ ਤੋਂ ਵਾਰਦਾਤ 'ਚ ਵਰਤਿਆ ਪਿਸਤੌਲ ਬਰਾਮਦ

Admin User - Oct 17, 2026 07:39 PM
IMG

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਇੱਕ ਮੈਡੀਕਲ ਸਟੋਰ ਨੂੰ ਸੀਲ ਕਰਨ ਦੇ ਨਾਲ-ਨਾਲ ਮਾਮਲੇ ਦੇ ਮੁੱਖ ਮੁਲਜ਼ਮ ਤੋਂ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ, ਮਾਨਸਾ ਪੁਲਿਸ ਨੇ ਅੱਜ ਮਾਨਸਾ ਮੈਡੀਕਲ ਸਟੋਰ ਨੂੰ ਸੀਲ ਕਰਕੇ ਤਾਲਾ ਲਗਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਨੇ ਆਪਣੀ ਮੌਤ ਤੋਂ ਪਹਿਲਾਂ ਇਸ ਮੈਡੀਕਲ ਸਟੋਰ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ, ਜਿਸ ਵਿੱਚ ਉਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਸਟੋਰ ਦੀ ਕਥਿਤ ਸ਼ਮੂਲੀਅਤ ਦਾ ਜ਼ਿਕਰ ਕੀਤਾ ਸੀ। ਝੋਟਾ ਕਤਲ ਮਾਮਲੇ ਨੂੰ ਲੈ ਕੇ ਵਧ ਰਹੇ ਰੋਸ ਦਰਮਿਆਨ ਪੁਲਿਸ ਦੀ ਇਹ ਕਾਰਵਾਈ ਸਾਹਮਣੇ ਆਈ ਹੈ।

ਇਸ ਦੌਰਾਨ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਪੁਲਿਸ ਨੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੋਂ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਬਰਾਮਦ ਕਰ ਲਿਆ ਹੈ। ਪੁਲਿਸ ਅਨੁਸਾਰ, ਮੁਲਜ਼ਮ ਨੇ ਇਹ ਪਿਸਤੌਲ ਕਸਬਾ ਝੀਰ ਨੇੜੇ ਖੇਤਾਂ ਵਿੱਚ ਲੁਕਾਇਆ ਹੋਇਆ ਸੀ। ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਵਿੱਚ ਅਸ਼ਵਨੀ ਕੁਮਾਰ, ਉਸ ਦੀ ਪਤਨੀ ਅਤੇ ਕਥਿਤ ਸਹਿਯੋਗੀ ਪੁਲਿਸ ਰਿਮਾਂਡ 'ਤੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਨਾਲ ਜੁੜੀ ਜਾਣਕਾਰੀ ਸਮੇਂ-ਸਮੇਂ 'ਤੇ ਸਾਂਝੀ ਕੀਤੀ ਜਾ ਰਹੀ ਹੈ।

ਉੱਧਰ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ ਹੈ। ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਕਾਰਨ ਪਰਿਵਾਰ ਵੱਲੋਂ ਅਜੇ ਤੱਕ ਉਸ ਦਾ ਅੰਤਿਮ ਸਸਕਾਰ ਵੀ ਨਹੀਂ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.