IMG-LOGO
ਹੋਮ ਪੰਜਾਬ: ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਬੱਬੂ...

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਬੱਬੂ ਮਾਨ, ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਦਿੱਤਾ ਸੱਦਾ

Admin User - Oct 18, 2026 08:39 PM
IMG

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਛੇਵੇਂ ਦਿਨ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪਰਵਿੰਦਰ ਦੇ ਸੰਘਰਸ਼ ਨੂੰ ਯਾਦ ਕੀਤਾ।

ਬੱਬੂ ਮਾਨ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਗੁਰੂ ਦੀ ਬਾਣੀ ਨਾਲ ਜੁੜਿਆ ਹੋਇਆ ਅਸਲ ਪੰਜਾਬੀ ਸੀ, ਜਿਸ ਨੇ ਨਸ਼ਿਆਂ ਵਿਰੁੱਧ ਸਮਾਜਿਕ ਲੜਾਈ ਲੜਦਿਆਂ ਆਪਣੀ ਜਾਨ ਗਵਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਵਿੰਦਰ ਵੱਲੋਂ ਜਗਾਈ ਗਈ ਜਾਗਰੂਕਤਾ ਦੀ ਚਿਣਗ ਨੂੰ ਬੁਝਣ ਨਹੀਂ ਦੇਣਾ ਚਾਹੀਦਾ ਅਤੇ ਉਸ ਦੇ ਸੰਘਰਸ਼ ਨੂੰ ਅੱਗੇ ਵਧਾਉਣ ਦੀ ਲੋੜ ਹੈ।

ਗਾਇਕ ਨੇ ਕਿਹਾ ਕਿ ਧਰਨੇ ਦਾ ਮਕਸਦ ਸਿਰਫ਼ ਤਸਵੀਰਾਂ ਖਿਚਵਾਉਣਾ ਨਹੀਂ, ਸਗੋਂ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਯਤਨ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਨਸ਼ਿਆਂ ਦੀ ਸਮੱਸਿਆ ਘਰ-ਘਰ ਤੱਕ ਪਹੁੰਚ ਚੁੱਕੀ ਹੈ, ਜਿਸ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣਾ ਪਵੇਗਾ।

ਬੱਬੂ ਮਾਨ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਹਾਲਾਤਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬੀਆਂ ਵਿਚਕਾਰ ਆਪਸੀ ਮੇਲ-ਮਿਲਾਪ ਅਤੇ ਸਾਂਝ ਘਟਦੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪੰਜਾਬੀ ਨੂੰ ਆਪਣੀ ਜਾਨ ਨਾ ਗਵਾਉਣੀ ਪਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.