IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਦੇ ਤਾਜ ਹੋਟਲ ’ਚ ਕਾਰੋਬਾਰੀ ਦੀ ਭੇਤਭਰੀ ਹਾਲਾਤਾਂ 'ਚ...

ਚੰਡੀਗੜ੍ਹ ਦੇ ਤਾਜ ਹੋਟਲ ’ਚ ਕਾਰੋਬਾਰੀ ਦੀ ਭੇਤਭਰੀ ਹਾਲਾਤਾਂ 'ਚ ਮੌਤ, ਕਮਰੇ ’ਚੋਂ ਮਿਲੀ ਲਾਸ਼

Admin User - Oct 21, 2026 06:36 PM
IMG

ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਾਜ ਹੋਟਲ ਵਿੱਚ ਇੱਕ ਕਾਰੋਬਾਰੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦੀਪਕ ਵਜੋਂ ਹੋਈ ਹੈ, ਜੋ ਬੀਤੇ ਦਿਨ ਹੋਟਲ ਵਿੱਚ ਠਹਿਰੇ ਸਨ। ਬੁੱਧਵਾਰ ਸਵੇਰੇ ਹੋਟਲ ਦੇ ਇੱਕ ਕਰਮਚਾਰੀ ਨੇ ਉਨ੍ਹਾਂ ਨੂੰ ਕਮਰੇ ਵਿੱਚ ਬੇਸੁੱਧ ਹਾਲਤ ਵਿੱਚ ਦੇਖਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ ’ਤੇ ਸੈਕਟਰ-17 ਪੁਲਿਸ ਮੌਕੇ ’ਤੇ ਪਹੁੰਚੀ ਅਤੇ ਫੋਰੈਂਸਿਕ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ। ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਜ਼ਿਆਦਾ ਸ਼ਰਾਬ ਪੀਣ ਜਾਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗੀ।

ਇਸ ਮਾਮਲੇ ਵਿੱਚ ਹੋਟਲ ਦੇ ਕਮਰੇ ਵਿੱਚ ਆਈ ਇੱਕ ਮੁਟਿਆਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਾਰੋਬਾਰੀ ਦੀ ਮੌਤ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.