IMG-LOGO
ਹੋਮ ਪੰਜਾਬ: ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮਨਾਇਆ, ਦੇਸ਼ ਲਈ ਜਾਨਾਂ...

ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮਨਾਇਆ, ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

Admin User - Oct 21, 2026 09:29 PM
IMG

ਸੰਜੀਵ ਜਿੰਦਲ 

ਮਾਨਸਾ, 21 ਅਕਤੂਬਰ: ਪੁਲਿਸ ਲਾਈਨਜ਼ ਮਾਨਸਾ ਵਿਖੇ ਅੱਜ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਸ੍ਰੀ ਵੈਭਵ ਚੌਧਰੀ ਅਤੇ ਏਡੀਸੀ ਕ੍ਰਿਤਿਕਾ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਦੇਸ਼ ਲਈ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਇਨ੍ਹਾਂ ਵੀਰ ਜਵਾਨਾਂ ਦੀ ਸ਼ਹਾਦਤ ਤੇ ਪੂਰੇ ਦੇਸ਼ ਨੂੰ ਹਮੇਸ਼ਾਂ ਮਾਣ ਰਹੇਗਾ। ਅਸੀਂ ਇਨ੍ਹਾਂ ਜਵਾਨਾਂ ਨੂੰ ਨਮਨ ਕਰਦੇ ਹਾਂ। 

ਐਸ.ਐਸ.ਪੀ. ਸ੍ਰੀ ਵੈਭਵ ਚੌਧਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਕਿਸੇ ਵੀ ਮੁਸੀਬਤ ਦਾ ਡਟ ਕੇ ਸਾਹਮਣਾ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਆਪਣੀ ਡਿਊਟੀ ਦੌਰਾਨ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।              

ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਕੀਤੇ ਗਏ ਅਚਾਨਕ ਅਤੇ ਘਾਤਕ ਹਮਲੇ ਦੌਰਾਨ 10 ਜਵਾਨ ਸ਼ਹੀਦੀ ਪ੍ਰਾਪਤ ਕਰ ਗਏ ਸਨ। ਉਦੋਂ ਤੋਂ ਹੀ ਹਰ ਸਾਲ 21 ਅਕਤੂਬਰ ਨੂੰ ਇਹ ਸ਼ਹੀਦੀ ਯਾਦਗਾਰੀ ਦਿਵਸ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ।               

ਇਸ ਦੌਰਾਨ ਐਸ.ਪੀ. ਹੈਡ ਕੁਆਰਟਰ ਹਿਨਾ ਗੁਪਤਾ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਪੁਲਿਸ ਜਵਾਨ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ ਗਏ। ਇਸ ਮੌਕੇ 2 ਮਿੰਟ ਦਾ ਮੌਨ ਧਾਰਨ ਕਰਕੇ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

            

ਇਸ ਦੌਰਾਨ ਐਸ.ਐਸ.ਪੀ. ਸ਼੍ਰੀ ਵੈਭਵ ਚੌਧਰੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਪੂਰਵਕ ਸੁਣਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹਰ ਸੰਭਵ ਹੱਲ ਕੀਤਾ ਜਾਵੇਗਾ।

            

ਇਸ ਮੌਕੇ ਸਿਵਲ, ਪੁਲਿਸ ਅਤੇ ਨਿਆਂਇਕ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ ਗਈਆਂ। ਇਸ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। 

            

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਤਿਕਾ ਗੋਇਲ, ਐਸ.ਪੀ. ਜੇ.ਐਸ.ਸੰਧੂ, ਸੀ.ਜੇ.ਐਮ. ਰਾਜਿੰਦਰ ਸਿੰਘ ਨਾਗਪਾਲ, ਜੇ.ਐਮ.ਆਈ.ਸੀ. ਅੰਕਿਤ ਐਰੀ, ਪਰੇਡ ਕਮਾਂਡਰ ਡੀ.ਐਸ.ਪੀ. ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.