ਤਾਜਾ ਖਬਰਾਂ
ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਜੀਵਨਜੋਤ ਕੌਰ ਦੇ ਨਿੱਜੀ ਸਕੱਤਰ (PA) ਮਨਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਉੱਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿੱਚ ਧਾਰਾ 307 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ, ਇਹ ਘਟਨਾ 17 ਅਕਤੂਬਰ ਦੀ ਹੈ। ਕੱਥੂ ਨੰਗਲ ਦੇ ਪਿੰਡ ਪਾਖਰਪੁਰਾ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਰਾਮਬਾਗ ਸਥਿਤ ਚਰਚ ਨੇੜਲੀ ਮਾਰਕੀਟ ਵਿੱਚ ਖ਼ਰੀਦਦਾਰੀ ਕਰ ਰਹੇ ਸਨ। ਇਸ ਦੌਰਾਨ ਮਨਿੰਦਰ ਸਿੰਘ ਦੇ ਰਿਸ਼ਤੇਦਾਰ ਸੁੱਚਾ ਸਿੰਘ, ਮਨਿੰਦਰ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਮਿਲ ਕੇ ਅਸ਼ਵਨੀ ਕੁਮਾਰ ਉੱਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਪੀੜਤ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸੁੱਚਾ ਸਿੰਘ ਨੇ ਉਸ ਕੋਲੋਂ ਸਾਢੇ ਚਾਰ ਲੱਖ ਰੁਪਏ ਉਧਾਰ ਲਏ ਸਨ। ਜਦੋਂ ਵੀ ਉਹ ਆਪਣੇ ਪੈਸੇ ਵਾਪਸ ਮੰਗਦਾ ਸੀ, ਤਾਂ ਉਹ ਟਾਲ-ਮਟੋਲ ਕਰ ਦਿੰਦੇ ਸਨ। ਇਸੇ ਰੰਜਿਸ਼ ਕਾਰਨ ਉਨ੍ਹਾਂ ਨੇ ਉਸ ਨੂੰ ਆਪਣਾ ਨਿਸ਼ਾਨਾ ਬਣਾਇਆ।
ਉੱਧਰ, ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਸੁੱਚਾ ਸਿੰਘ ਅਤੇ ਪੀਏ ਮਨਿੰਦਰ ਸਿੰਘ ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.