IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

Admin User - Oct 22, 2026 04:21 PM
IMG

ਚੰਡੀਗੜ੍ਹ, 22 ਅਕਤੂਬਰ:

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਸ. ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ. ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਸ. ਪਰਮਿੰਦਰ ਸਿੰਘ ਝੋਟਾ,  ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਸ੍ਰੀਮਤੀ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।

ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.