IMG-LOGO
ਹੋਮ ਪੰਜਾਬ: CBI ਸਾਹਮਣੇ ਪੇਸ਼ ਨਹੀਂ ਹੋਏ CM ਮਾਨ ਦੇ OSD ਰਾਜਬੀਰ...

CBI ਸਾਹਮਣੇ ਪੇਸ਼ ਨਹੀਂ ਹੋਏ CM ਮਾਨ ਦੇ OSD ਰਾਜਬੀਰ ਸਿੰਘ ਘੁੰਮਣ

Admin User - Oct 22, 2026 05:47 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਨਹੀਂ ਹੋਏ। ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇਸ ਮਾਮਲੇ ਵਿੱਚ ਸੀਬੀਆਈ ਨੇ ਉਨ੍ਹਾਂ ਨੂੰ ਦੁਪਹਿਰ 2 ਵਜੇ ਬੁਲਾਇਆ ਸੀ। ਇਹ ਤੀਜੀ ਵਾਰ ਸੀ ਜਦੋਂ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ। ਇਸ ਤੋਂ ਪਹਿਲਾਂ ਦੋ ਵਾਰ ਹੋਈ ਪੁੱਛਗਿੱਛ ਦੌਰਾਨ ਘੁੰਮਣ ਤੋਂ ਕੁੱਲ 90 ਸਵਾਲ ਪੁੱਛੇ ਜਾ ਚੁੱਕੇ ਹਨ।

ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸੀਬੀਆਈ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ, ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਵਿੱਚ ਕਥਿਤ ਰਿਸ਼ਵਤਖੋਰੀ ਅਤੇ ਟੈਂਡਰ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਵਾਉਣ ਦੀ ਮੰਗ ਉਠਾਈ।

ਮਜੀਠੀਆ ਨੇ ਪੰਜਾਬ ਵਿੱਚ 144 ਟੋਇਟਾ ਹਿਲਕਸ ਗੱਡੀਆਂ ਦੀ ਖਰੀਦ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਖਰੀਦ ਵਿੱਚ ਵਾਹਨਾਂ ਦੀਆਂ ਕੀਮਤਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਏ ਸਨ। ਉਨ੍ਹਾਂ ਸੀਬੀਆਈ ਨੂੰ ਅਪੀਲ ਕੀਤੀ ਕਿ ਸਾਰੇ ਸਬੰਧਤ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੇਕਰ ਸਰਕਾਰੀ ਖਜ਼ਾਨੇ ਨੂੰ ਕੋਈ ਨੁਕਸਾਨ ਹੋਇਆ ਹੈ ਤਾਂ ਉਸ ਦੀ ਭਰਪਾਈ ਯਕੀਨੀ ਬਣਾਈ ਜਾਵੇ। ਮਜੀਠੀਆ ਨੇ ਕਿਹਾ ਕਿ ਜਾਂਚ ਸਿਰਫ਼ ਹੇਠਲੇ ਪੱਧਰ ਦੇ ਅਧਿਕਾਰੀਆਂ ਤੱਕ ਸੀਮਤ ਨਾ ਰਹੇ, ਸਗੋਂ ਕਥਿਤ ਬੇਨਿਯਮੀਆਂ ਲਈ ਜ਼ਿੰਮੇਵਾਰ ਵੱਡੇ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.